ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਲਈ ਵਿਰੋਧੀ ਧੜਾ ਬਜ਼ਿੱਦ

08:22 AM Aug 12, 2024 IST
ਰਾਜਪੁਰਾ ਵਿਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ।

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 11 ਅਗਸਤ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰੀਜ਼ੀਡੀਅਮ ਦੇ ਮੈਂਬਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਦੇ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿੱਚ ਸੁਖਬੀਰ ਬਾਦਲ ਨਿਸ਼ਾਨੇ ’ਤੇ ਰਹੇ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ,‘‘ਸ਼੍ਰੋਮਣੀ ਅਕਾਲੀ ਦਲ ਕਿਸੇ ਇੱਕ ਪਰਿਵਾਰ ਦਾ ਨਹੀਂ ਹੈ, ਸਗੋਂ ਪਾਰਟੀ ਲਈ ਕੁਰਬਾਨੀਆਂ ਕਰਨ ਵਾਲੇ ਪੰਥਕ ਲੋਕਾਂ ਦਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਕਾਇਮ ਕੀਤੀ ਗਈ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵਾਗ ਡੋਰ ਰੇਤ ਮਾਫ਼ੀਆ ਵਿੱਚੋਂ ਪੈਦਾ ਹੋਏ ਆਗੂਆਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਪੰਥਕ ਹਿੱਤਾਂ ਦੀ ਬਜਾਏ ਪੰਥ ਵਿਰੋਧੀ ਫ਼ੈਸਲੇ ਲੈਣ ਕਾਰਨ ਪੰਥ ਹਿਤੈਸ਼ੀ ਲੋਕ ਅਕਾਲੀ ਦਲ ਤੋਂ ਦੂਰ ਹੋ ਗਏ ਹਨ।’’ ਚਰਨਜੀਤ ਸਿੰਘ ਬਰਾੜ ਨੇ ਕਿਹਾ, ‘‘ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਦੇ ਅਹੁਦੇ ਤੋਂ ਹਟਣਾ ਜ਼ਰੂਰੀ ਹੈ।’’ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਵਿੱਚ ਪ੍ਰਧਾਨਗੀ ਅਹੁਦੇ ਤੋਂ ਲੈ ਕੇ ਵੱਡੀਆਂ ਤਬਦੀਲੀਆਂ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਤਬਦੀਲੀਆਂ ਤੋਂ ਬਾਅਦ ਹੀ ਲੋਕ ਵੱਡੇ ਪੱਧਰ ’ਤੇ ਅਕਾਲੀ ਦਲ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਮਜ਼ਬੂਤ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲ ਦਲ ਲਈ ਨਿਰਸਵਾਰਥ ਸੇਵਾ ਕਰਨ ਵਾਲੇ ਆਗੂਆਂ ਦੇ ਬਰਸੀ ਦਾ ਸਮਾਗਮ ਵੱਡੇ ਪੱਧਰ ’ਤੇ ਮਨਾਏ ਜਾਣਗੇ। 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ, 24 ਸਤੰਬਰ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਸਬੰਧੀ ਸਮਾਗਮ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ।

Advertisement

Advertisement