ਗੈਰ-ਕਾਂਗਰਸੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਵਿਰੋਧੀ ਧਿਰ ਪ੍ਰੇਸ਼ਾਨ: ਮੋਦੀ
11:36 AM Jul 02, 2024 IST
ਨਵੀਂ ਦਿੱਲੀ, 2 ਜੁਲਾਈ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨਡੀਏ ਦੇ ਸੰਸਦ ਮੈਂਬਰਾਂ ਨੂੰ ਸੰਸਦੀ ਨਿਯਮਾਂ ਅਤੇ ਵਿਹਾਰ ਦੀ ਪਾਲਣਾ ਕਰਨ ਅਤੇ ਸੀਨੀਅਰ ਮੈਂਬਰਾਂ ਦੇ ਤਜਰਬਿਆਂ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀਆਂ ਇਹ ਟਿੱਪਣੀਆਂ ਸੱਤਾਧਿਰ ਧਿਰ ਵੱਲੋਂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ’ਤੇ ਸਭ ਤੋਂ ਗੈਰ-ਜ਼ਿੰਮੇਵਾਰਾਨਾ ਭਾਸ਼ਣ ਦੇਣ ਦੇ ਦੋਸ਼ ਲਗਾਉਣ ਤੋਂ ਇੱਕ ਦਿਨ ਬਾਅਦ ਆਈਆਂ ਹਨ। ਐਨਡੀਏ ਦੇ ਸੰਸਦ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਇਸ ਲਈ ਪ੍ਰੇਸ਼ਾਨ ਹੈ ਕਿ ਪਹਿਲੀ ਵਾਰ ਕੋਈ ਗੈਰ-ਕਾਂਗਰਸੀ ਆਗੂ ਲਗਾਤਾਰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਿਆ ਹੈ।
Advertisement
Advertisement
Related News
Advertisement