ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਸਾਮ ਦੀਆਂ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ

07:28 AM Aug 29, 2024 IST

ਗੁਹਾਟੀ, 28 ਅਗਸਤ
ਅਸਾਮ ਵਿੱਚ ਅੱਜ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਖ਼ਿਲਾਫ਼ ਇਕ ਐੱਫਆਈਆਰ ਦਰਜ ਕਰਵਾਈ ਹੈ। ਇਨ੍ਹਾਂ ਪਾਰਟੀਆਂ ਨੇ ਮੁੱਖ ਮੰਤਰੀ ’ਤੇ ਧਰਮ ਅਤੇ ਨਸਲ ਦੇ ਆਧਾਰ ’ਤੇ ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਸਰਮਾ ’ਤੇ ਇਕ ਖ਼ਾਸ ਫਿਰਕੇ ਨੂੰ ਨਿਸ਼ਾਨਾ ਬਣਾ ਕੇ ਫਿਰਕੂ ਤਣਾਅ ਪੈਦਾ ਕਰਨ ਦੀ ਕੋਸ਼ਿ਼ਸ਼ ਕਰਨ ਦਾ ਦੋਸ਼ ਲਾਇਆ ਹੈ, ਜਿਸ ਕਾਰਨ ਸੂਬੇ ਵਿੱਚ ਦੰਗਿਆਂ ਵਰਗੇ ਹਾਲਾਤ ਪੈਦਾ ਹੋਣ ਦੀ ਗੱਲ ਵੀ ਆਖੀ ਗਈ ਹੈ।
ਇਹ ਐੱਫਆਈਆਰ ਸੰਯੁਕਤ ਵਿਰੋਧੀ ਫੋਰਮ ਅਸਾਮ (ਯੂਓਐੱਫਏ) ਦੇ ਜਨਰਲ ਸਕੱਤਰ ਐੱਲ ਗੋਗੋਈ ਵੱਲੋਂ ਦਿਸਪੁਰ ਪੁਲੀਸ ਥਾਣੇ ਵਿੱਚ ਦਰਜ ਕਰਵਾਈ ਗਈ ਹੈ। ਇਸ ਮੌਕੇ ਗੋਗੋਈ ਦੇ ਨਾਲ ਫੋਰਮ ਵਿਚਲੀਆਂ ਹੋਰ ਪਾਰਟੀਆਂ ਦੇ ਆਗੂ ਵੀ ਹਾਜ਼ਰ ਸਨ। ਯੂਓਐੱਫਏ ਅਸਾਮ ਵਿਚਲੀਆਂ 18 ਪਾਰਟੀਆਂ ਦਾ ਇਕ ਗੱਠਜੋੜ ਹੈ ਜੋ ਕਿ ‘ਇੰਡੀਆ’ ਗੱਠਜੋੜ ਦੀਆਂ ਭਾਈਵਾਲ ਹਨ। ਵਿਰੋਧੀ ਪਾਰਟੀਆਂ ਵੱਲੋਂ ਮੀਡੀਆ ਨਾਲ ਸਾਂਝੀ ਕੀਤੀ ਗਈ ਇਕ ਐੱਫਆਈਆਰ ਮੁਤਾਬਕ, ‘‘ਅਸੀਂ ਸੂਬੇ ਦੇ ਮੁੱਖ ਮੰਤਰੀ ਡਾ. ਹਿਮੰਤਾ ਬਿਸਵਾ ਸਰਮਾ ਖ਼ਿਲਾਫ਼ ਧਰਮ ਤੇ ਨਸਲ ਦੇ ਆਧਾਰ ’ਤੇ ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਐੱਫਆਈਆਰ ਦਰਜ ਕਰਵਾ ਰਹੇ ਹਾਂ।’’ ਯੂਓਐੱਫਏ ਨੇ ਦਾਅਵਾ ਕੀਤਾ ਕਿ ਸਰਮਾ ਇਕ ਖ਼ਾਸ ਫਿਰਕੇ ਨੂੰ ਨਿਸ਼ਾਨਾ ਬਣਾ ਕੇ ਫਿਰਕੂ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। -ਪੀਟੀਆਈ

Advertisement

Advertisement