ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦੇ ਸੰਗਠਨ ਸਕੱਤਰ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

07:46 AM Nov 14, 2023 IST
featuredImage featuredImage
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੁੰਦੇ ਹੋਏ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਤੇ ਹੋਰ।

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 13 ਨਵੰਬਰ
ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਪੰਜਾਬ ਭਾਜਪਾ ਦੇ ਸੰਗਠਨ ਸਕੱਤਰ ਮੰਥਰੀ ਸ੍ਰੀਨਿਵਾਸਲੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸੰਗਤਾਂ ਨਾਲ ਮਿਲ ਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਦੀਵਾ ਜਗਾ ਕੇ ਦੀਵਾਲੀ ਮਨਾਈ।
ਉਨ੍ਹਾਂ ਇਸ ਮੌਕੇ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਆਨੰਦ ਮਾਣਿਆ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਵੀ ਆਪਣੀ ਹਾਜ਼ਰੀ ਲਵਾਈ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਸੂਚਨਾ ਕੇਂਦਰ ਵਿਖੇ ਸ੍ਰੀਨਿਵਾਸਲੂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਅਜੈਬੀਰ ਪਾਲ ਸਿੰਘ ਰੰਧਾਵਾ, ਭਾਜਪਾ ਐਸ.ਸੀ ਮੋਰਚੇ ਦੇ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ, ਭਾਜਪਾ ਓ.ਬੀ.ਸੀ ਸੈਲ ਦੇ ਜਨਰਲ ਸਕੱਤਰ ਕੰਵਰ ਬੀਰ ਸਿੰਘ ਮੰਜ਼ਿਲ, ਗਗਨਦੀਪ ਸਿੰਘ ਅਤੇ ਪਲਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।

Advertisement

Advertisement