ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਥੇਬੰਦੀਆਂ ਨੇ ਕੌਮੀ ਮਾਰਗ ’ਤੇ ਲਾਸ਼ ਰੱਖ ਕੇ ਆਵਾਜਾਈ ਰੋਕੀ

08:52 AM Jul 12, 2024 IST
ਭਵਾਨੀਗੜ੍ਹ ਵਿੱਚ ਕੌਮੀ ਮਾਰਗ ’ਤੇ ਧਰਨਾ ਦਿੰਦੇ ਹੋਏ ਬਿਜਲੀ ਮੁਲਾਜ਼ਮ ਤੇ ਕਿਸਾਨ ਆਗੂ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਜੁਲਾਈ
ਪਿੰਡ ਬਲਿਆਲ ਵਿੱਚ ਕੱਲ੍ਹ ਬਿਜਲੀ ਸਪਲਾਈ ਠੀਕ ਕਰਦੇ ਸਮੇਂ ਕਿਸੇ ਜਨਰੇਟਰ ਦਾ ਕਰੰਟ ਵਾਪਸ ਆਉਣ ਕਾਰਨ ਫੌਤ ਹੋਏ ਪਾਵਰਕੌਮ ਦੇ ਸਹਾਇਕ ਲਾਈਨਮੈਨ ਦੀ ਲਾਸ਼ ਇੱਥੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਰੱਖ ਕੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਆਵਾਜਾਈ ਠੱਪ ਕੀਤੀ ਗਈ। ਧਰਨੇ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਬਿਜਲੀ ਮੁਲਾਜ਼ਮ ਆਗੂ ਜੀਵਨ ਸਿੰਘ, ਬਿਕਰਮਜੀਤ ਸਿੰਘ, ਫਲਜੀਤ ਸਿੰਘ, ਨਵੀਨ ਕੁਮਾਰ, ਦਲਜੀਤ ਸਿੰਘ ਕਥੂਰੀਆ, ਦਰਸ਼ਨ ਸਿੰਘ, ਹਰਦੀਪ ਸਿੰਘ, ਰਾਮ ਚੰਦਰ ਖਾਈ, ਭਾਕਿਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਭਾਕਿਯੂ ਉਗਰਾਹਾਂ ਦੇ ਹਰਜੀਤ ਸਿੰਘ ਮਹਿਲਾਂ, ਬਲਵਿੰਦਰ ਸਿੰਘ ਘਨੌੜ੍ਹ ਆਦਿ ਨੇ ਮੰਗ ਕੀਤੀ ਕਿ ਮੌਤ ਦਾ ਸ਼ਿਕਾਰ ਹੋਏ ਸਹਾਇਕ ਲਾਈਨਮੈਨ ਕਮਲਜੀਤ ਸਿੰਘ ਨੂੰ ਸ਼ਹੀਦ ਦਾ ਦਰਜਾ, ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਵਰਕੌਮ ਦੇ ਮੁਲਾਜ਼ਮਾਂ ਦੀ ਡਿਊਟੀ ਸਰਹੱਦਾਂ ’ਤੇ ਲੜਦੇ ਫੌਜੀਆਂ ਵਾਂਗ ਹੀ ਬਹੁਤ ਜੋਖ਼ਮ ਭਰੀ ਹੈ, ਜਿਸ ਕਾਰਨ ਉਨ੍ਹਾਂ ਨੂੰ ਵੀ ਸ਼ਹੀਦ ਦਾ ਦਰਜਾ ਅਤੇ ਉਸੇ ਤਰਜ਼ ’ਤੇ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
ਬੁਲਾਰਿਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਵੇਰ ਤੋਂ ਗਰਮੀ ਦੌਰਾਨ ਇਨਸਾਫ਼ ਲੈਣ ਲਈ ਧਰਨੇ ’ਤੇ ਬੈਠੇ ਪੀੜਤ ਪਰਿਵਾਰ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਕਿਸੇ ਅਧਿਕਾਰੀ ਨੇ ਸਾਰ ਤੱਕ ਨਹੀਂ ਲਈ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਇਹ ਪੱਕਾ ਧਰਨਾ ਜਾਰੀ ਰਹੇਗਾ। ਇਸ ਦੌਰਾਨ ਧਰਨਾਕਾਰੀਆਂ ਨੇ ਮੁੱਖ ਮਾਰਗ ’ਤੇ ਟੈਂਟ ਵੀ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਮੌਕੇ ਐਸਡੀਐਮ ਵਿਨੀਤ ਕੁਮਾਰ, ਪਾਵਰਕੌਮ ਦੇ ਐਕਸੀਅਨ ਅਤੇ ਐਸਈ ਨੇ ਦੱਸਿਆ ਕਿ ਪਾਵਰਕੌਮ ਦੇ ਨਿਯਮਾਂ ਅਨੁਸਾਰ ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ ਦਿੱਤੀ ਜਾਵੇਗੀ। ਇਸੇ ਦੌਰਾਨ ਅਧਿਕਾਰੀਆਂ ਦੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਹੋਈ, ਪਰ ਕਿਸੇ ਸਿੱਟੇ ’ਤੇ ਨਾ ਪਹੁੰਚ ਸਕੇ ਜਿਸ ਕਾਰਨ ਮੁਲਾਜ਼ਮ ਜਥੇਬੰਦੀਆਂ ਨੇ ਧਰਨਾ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ।

Advertisement

ਮਾਮਲੇ ਵਿੱਚ ਦੋ ਜਣਿਆਂ ਖ਼ਿਲਾਫ਼ ਕੇਸ ਦਰਜ: ਡੀਐੱਸਪੀ

ਭਵਾਨੀਗੜ੍ਹ ਦੇ ਡੀਐੱਸਪੀ ਗੁਰਦੀਪ ਸਿੰਘ ਦਿਓਲ ਨੇ ਦੱਸਿਆ ਕਿ ਪਾਵਰਕੌਮ ਦੇ ਐੱਸਡੀਓ ਮਹਿੰਦਰ ਸਿੰਘ ਦੀ ਸ਼ਿਕਾਇਤ ’ਤੇ ਕਰਮਚਾਰੀ ਦੀ ਮੌਤ ਲਈ ਪਿੰਡ ਬਲਿਆਲ ਦੇ ਇਕ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement