ਜਥੇਬੰਦੀਆਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ
10:22 PM Jun 23, 2023 IST
ਜੈਤੋ: ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਮਾਲਵਾ) ਅਤੇ ਲੋਕ ਸੰਘਰਸ਼ ਹਜ਼ੂਮ ਕਿਸਾਨ ਯੂਨੀਅਨ ਦੇ ਵਫ਼ਦ ਨੇ ਅੱਜ ਇੱਥੇ ਤਹਿਸੀਲਦਾਰ ਜੈਤੋ ਲਵਪ੍ਰੀਤ ਕੌਰ ਨੂੰ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤੇ। ਵਫ਼ਦ ਮੈਂਬਰਾਂ ਅਨੁਸਾਰ ਮੰਗਾਂ ਵਿੱਚ ’84 ਵਿੱਚ ਹੋਏ ਬਲਿਊ ਸਟਾਰ ਅਪ੍ਰੇਸ਼ਨ ਅਤੇ ਇੰਦਰਾ ਗਾਂਧੀ ਦੇ ਕਤਲ ਮਗਰੋਂ ਹੋਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਅੰਦਰ ਹਿੰਸਾ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਤੋਂ ਇਲਾਵਾ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਸ਼ਾਮਲ ਹੈ। ਇਸ ਮੌਕੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਅਜਿੱਤ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਜਗਦੀਸ਼ ਸਿੰਘ ਤੇ ਦਰਸ਼ਨ ਸਿੰਘ ਰੋੜੀਕਪੂਰਾ ਤੇ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement