ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਵੱਲੋਂ ਸਮਾਂ ਦੇ ਕੇ ਨਾ ਮਿਲਣ ਤੋਂ ਜਥੇਬੰਦੀਆਂ ਭੜਕੀਆਂ

07:05 PM Jun 23, 2023 IST

ਪੱਤਰ ਪ੍ਰੇਰਕ

Advertisement

ਮਾਨਸਾ, 10 ਜੂਨ

ਮੰਤਰੀ ਮੰਡਲ ਦੀ ਬੈਠਕ ਲਈ ਮਾਨਸਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਮਾਂ ਦੇ ਕੇ ਜਨਤਕ ਜਥੇਬੰਦੀਆਂ ਦੇ ਵਫ਼ਦਾਂ ਨੂੰ ਨਾ ਮਿਲਣ ਤੋਂ ਖ਼ਫ਼ਾ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਨਸ਼ੇ ਨਹੀਂ, ਰੁਜ਼ਗਾਰ ਦਿਓ’ ਅਤੇ ‘ਐਂਟੀ ਡਰੱਗ ਫੋਰਸ’ ਦੇ ਆਗੂਆਂ ਨੇ ਇਸ ਵਾਅਦਾਖਿਲਾਫ਼ੀ ਬਦਲੇ ਮੁੱਖ ਮੰਤਰੀ ਮਾਨ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਹੈ।

Advertisement

ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੁਲਾਏ ਵਫ਼ਦ ਵਿਚ ਲਿਬਰੇਸ਼ਨ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਪਰਮਿੰਦਰ ਸਿੰਘ ਝੋਟਾ, ਜਸਬੀਰ ਕੌਰ ਨੱਤ, ਕ੍ਰਿਸ਼ਨ ਸਿੰਘ ਚੌਹਾਨ, ਡਾ. ਧੰਨਾ ਮੱਲ ਗੋਇਲ ਅਤੇ ਸੁਰਿੰਦਰ ਕੁਮਾਰ ਸ਼ਾਮਲ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਵਫ਼ਦ ਨੂੰ ਸਮਾਂ ਨਾ ਦੇ ਕੇ ਆਪਣੇ ਨਾਅਰੇ ‘ਸਰਕਾਰ ਤੁਹਾਡੇ ਦੁਆਰ’ ਦਾ ਖ਼ੁਦ ਹੀ ਜਲੂਸ ਕੱਢਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਗ਼ੈਰ ਜ਼ਿੰਮੇਵਾਰ ਵਿਹਾਰ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਜ਼ਿਲ੍ਹੇ ਦੀ ਪੁਲੀਸ ਤੇ ਅਫ਼ਸਰਸ਼ਾਹੀ ਨੂੰ ਅਪਮਾਨਤ ਕੀਤਾ ਹੈ ਬਲਕਿ ਮਾਨਸਾ ਜ਼ਿਲ੍ਹੇ ਲਈ ਕੋਈ ਵੀ ਸਾਰਥਕ ਐਲਾਨ ਨਾ ਕਰ ਕੇ ‘ਹਾਥੀ ਦੇ ਦੰਦ ਖਾਣ ਨੂੰ ਹੋਰ, ਵਿਖਾਉਣ ਨੂੰ ਹੋਰ’ ਵਾਲੀ ਕਹਾਵਤ ਨੂੰ ਮੁੜ ਸਹੀ ਸਾਬਤ ਕਰ ਦਿੱਤਾ ਹੈ।

Advertisement