ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿਲਾਂ ਵਾਲੇ ਮੇਰੇ ਕੋਲੋਂ ਨਹੀਂ ਸਗੋਂ ਲੋਕਾਂ ਤੋਂ ਡਰ ਰਹੇ ਹਨ: ਸੇਤੀਆ

08:13 AM Sep 22, 2024 IST
ਹਲਕੇ ਵਿੱਚ ਇੱਕ ਨੁੱਕੜ ਸਭਾ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਗੋਕੁਲ ਸੇਤੀਆ।

ਪ੍ਰਭੂ ਦਿਆਲ
ਸਿਰਸਾ, 21 ਸਤੰਬਰ
ਸਿਰਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮਦੀਵਾਰ ਗੋਕੁਲ ਸੇਤੀਆ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਮਹਿਲਾਂ ਵਿੱਚ ਰਹਿਣ ਵਾਲੇ ਲੋਕਾਂ ਨਾਲ ਹੈ। ਉਹ ਲੋਕ ਉਸ ਕੋਲੋਂ ਨਹੀਂ ਸਗੋਂ ਜਨਤਾ ਤੋਂ ਡਰ ਰਹੇ ਹਨ। ਐਤਕੀਂ ਮਹਿਲਾਂ ’ਚ ਰਹਿਣ ਵਾਲੇ ਲੋਕ ਪੈਸਿਆਂ ਦੇ ਜ਼ੋਰ ਨਾਲ ਨਹੀਂ ਜਿੱਤ ਸਕਣਗੇ ਕਿਉਂਕਿ ਉਨ੍ਹਾਂ ਨੇ ਜਿੱਤਣ ਮਗਰੋਂ ਕਦੇ ਲੋਕਾਂ ਦੀ ਸਾਰ ਨਹੀਂ ਲਈ ਹੈ। ਇਸ ਲਈ ਲੋਕ ਐਤਕੀਂ ਉਨ੍ਹਾਂ ਨੂੰ ਸਬਕ ਸਿਖਾਉਣਗੇ। ਚੋਣ ਜਲਸਿਆਂ ਤੇ ਨੁਕੜ ਸਭਾਵਾਂ ਨੂੰ ਸੰਬੋਧਨ ਕਰਦਿਆਂ ਗੋਕੁਲ ਸੇਤੀਆ ਨੇ ਕਿਹਾ ਕਿ ‘ਮੈਂ ਅਤੇ ਮੇਰੇ ਪਰਿਵਾਰ ਨੇ ਕਦੇ ਵੀ ਧਰਮ ਦੀ ਰਾਜਨੀਤੀ ਨਹੀਂ ਕੀਤੀ। ਮੇਰੇ ਨਾਨਾ ਜੀ ਵਿਧਾਇਕ ਹੋਣ ਦੇ ਨਾਲ-ਨਾਲ ਮੰਤਰੀ ਵੀ ਸਨ ਅਤੇ ਉਨ੍ਹਾਂ ਨੇ ਤਨ-ਮਨ ਧਨ ਨਾਲ ਜਨਤਾ ਦੀ ਸੇਵਾ ਕੀਤੀ ਸੀ।’ ਇਸ ਵਾਰ ਮੁਕਾਬਲਾ ਮਹਿਲਾਂ ਵਿੱਚ ਰਹਿਣ ਵਾਲੇ ਲੋਕਾਂ ਨਾਲ ਹੈ। ਇਹ ਮਹਿਲ ਵਿੱਚ ਰਹਿਣ ਵਾਲੇ ਲੋਕ ਉਸ ਤੋਂ ਨਹੀਂ, ਜਨਤਾ ਤੋਂ ਡਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਮਗਰੋਂ ਕਾਂਗਰਸ ਦੇ ਮੈਨੀਫੈਸਟੋ ’ਚ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ’ਤੇ ਕਾਂਗਰਸ ਦੇ ਕਈ ਆਗੂ ਤੇ ਵਰਕਰ ਉਨ੍ਹਾਂ ਨਾਲ ਮੌਜੂਦ ਸਨ।

Advertisement

Advertisement