For the best experience, open
https://m.punjabitribuneonline.com
on your mobile browser.
Advertisement

ਪੱਲੇਦਾਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

07:42 AM Apr 22, 2024 IST
ਪੱਲੇਦਾਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
ਸੰਦੌੜ ਡਿੱਪੂ ਅੱਗੇ ਗੇਟ ਰੈਲੀ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪੱਲੇਦਾਰ।
Advertisement

ਪੱਤਰ ਪ੍ਰੇਰਕ
ਸੰਦੌੜ, 21 ਅਪਰੈਲ
ਪੰਜਾਬ ਪੱਲੇਦਾਰ ਯੂਨੀਅਨ (ਏਟਕ) ਅਤੇ ਫੂਡ ਡਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ ਵੱਲੋਂ ਅੱਜ ਸੰਦੌੜ ਡਿੱਪੂ ਅੱਗੇ ਗੇਟ ਰੈਲੀ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸੰਦੌੜ ਡਿੱਪੂ ਦੇ ਪ੍ਰਧਾਨ ਅਮਰਜੀਤ ਸਿੰਘ, ਜਗਤਾਰ ਸਿੰਘ, ਸੇਵਾ ਸਿੰਘ, ਬਲਵਿੰਦਰ ਸਿੰਘ, ਕਾਕਾ ਸਿੰਘ, ਗੁਰਦੀਪ ਸਿੰਘ, ਜਗਜੀਤ ਸਿੰਘ, ਬਿੱਕਰ ਸਿੰਘ ਹਾਜ਼ਰ ਸਨ। ਆਗੂਆਂ ਕਿਹਾ ਕਿ ਪੰਜਾਬ ਦੀਆਂ ਸੱਤ7 ਯੂਨੀਅਨਾਂ ਦੀ ਸਾਂਝੀ ਪੰਜਾਬ ਸੰਘਰਸ਼ ਕਮੇਟੀ ਦੇ ਸੱਦੇ ’ਤੇ ਹੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਵਰਕਰ ਨਿਰਵਿਘਨ ਕੰਮ ਕਰਦੇ ਆ ਰਹੇ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਨੂੰ ਜਾਣੂ ਕਰਵਾਉਂਦੇ ਆ ਰਹੇ ਹਨ ਪਰ ਇਸ ਦੇ ਬਾਵਜੂਦ ਸੁਣਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਖਤਮ ਕਰਕੇ ਸਿੱਧਾ ਭੁਗਤਾਨ ਕੀਤਾ ਜਾਵੇ। ਠੇਕੇਦਾਰਾਂ ਵੱਲੋਂ ਕੰਮ ਕਰਨ ਵਾਲੇ ਪੱਲੇਦਾਰ ਦਾ ਨਾ ਤਾਂ ਈ.ਪੀ.ਐਫ ਜਮ੍ਹਾਂ ਕਰਵਾਇਆ ਜਾਂਦਾ ਹੈ ਅਤੇ ਨਾ ਹੀ ਪੂਰਾ ਰੇਟ ਦਿੱਤਾ ਜਾਂਦਾ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਸਾਰੇ ਪੰਜਾਬ ਵਿੱਚ ਹੜਤਾਲ ਕੀਤੀ ਜਾ ਰਹੀ ਹੈ। ਪੱਲੇਦਾਰਾਂ ਨੇ ਕਿਹਾ ਕਿ ਇਹ ਹੜਤਾਲ ਓਨਾ ਚਿਰ ਜਾਰੀ ਰਹੇਗੀ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ।
ਮੂਨਕ (ਪੱਤਰ ਪ੍ਰੇਰਕ): ਇੱਥੇ ਐੱਫਸੀਆਈ ਅਤੇ ਪੰਜਾਬ ਫੂਡ ਏਜੰਸੀਜ਼ ਪੱਲੇਦਾਰ ਆਜ਼ਾਦ ਯੂਨੀਅਨ ਡਿੱਪੂ ਮੂਨਕ ਵੱਲੋਂ ਪੰਜਾਬ ਦੀਆਂ ਸੱਤ ਪੱਲੇਦਾਰ ਮਜ਼ਦੂਰ ਯੂਨੀਅਨਾਂ ਦੀ ਸਾਂਝੀ ਕਮੇਟੀ ਦੇ ਸੱਦੇ ’ਤੇ ਪੰਜਾਬ ਦੀਆਂ ਫੂਡ ਏਜੰਸੀਆਂ ਵਿੱਚੋਂ ਠੇਕੇਦਾਰੀ ਸਿਸਟਮ (ਟੈਂਡਰ ਪ੍ਰਣਾਲੀ) ਖਤਮ ਕਰਾਉਣ ਲਈ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਕੀਤੀ ਗਈ। ਸੂਬਾ ਸਕੱਤਰ ਰਾਮ ਪਾਲ ਮੂਨਕ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀਆਂ ਫੂਡ ਏਜੰਸੀਆਂ ਵਿੱਚ ਅਨਾਜ (ਕਣਕ, ਜ਼ੀਰੀ ਅਤੇ ਚਾਵਲ) ਲੋਡ, ਅਨਲੋਡ ਅਤੇ ਸਟੈਕਿੰਗ ਕਰਨ ਵਾਲੇ ਪੱਲੇਦਾਰ ਮਜ਼ਦੂਰਾਂ ’ਤੇ ਸਰਕਾਰਾਂ ਅਤੇ ਅਫ਼ਸਰਸ਼ਾਹੀ ਨੇ ਠੇਕੇਦਾਰੀ ਸਿਸਟਮ ਥੋਪਿਆ ਹੋਇਆ ਹੈ। ਫੂਡ ਮੰਤਰੀ ਤੇ ਅਫ਼ਸਰਸ਼ਾਹੀ ਵੱਲੋਂ ਚੰਡੀਗ੍ਹੜ ਅਨਾਜ ਭਵਨ ਵਿੱਚ ਅਨੇਕਾਂ ਮੀਟਿੰਗਾਂ ਪੱਲੇਦਾਰ ਆਗੂਆਂ ਨਾਲ ਕੀਤੀਆਂ ਗਈਆਂ ਜਿਨ੍ਹਾਂ ਵੱਲੋਂ ਠੇਕੇਦਾਰੀ ਸਿਸਟਮ ਖਤਮ ਕਰਨ ਦਾ ਸਬਜ਼ਬਾਗ ਦਿਖਾਇਆ ਜਾਂਦਾ ਹੈ ਪਰ ਪਰਨਾਲਾ ਉੱਥੇ ਦਾ ਉੱਥੇ ਹੈ। ਇਸ ਮੌਕੇ ਡਿੱਪੂ ਪ੍ਰਧਾਨ ਭੋਲਾ ਸਿੰਘ ਬਲ੍ਹਰਾ, ਡਿੱਪੂ ਸੈਕਟਰੀ ਲਖਵਿੰਦਰ ਸਿੰਘ ਲੱਖਾ ਅਤੇ ਕੈਸ਼ੀਅਰ ਜਰਨੈਲ ਸਿੰਘ ਕੜੈਲ ਸਾਥੀਆਂ ਨੇ ਕਿਹਾ ਕਿ ਜੇਕਰ ਜਲਦੀ ਠੇਕੇਦਾਰੀ ਸਿਸਟਮ ਖਤਮ ਨਾ ਹੋਇਆ ਤਾਂ ਹੜਤਾਲ ਜਾਰੀ ਰਹੇਗੀ।

Advertisement

ਮਜ਼ਦੂਰਾਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਅੰਬਾਰ ਲੱਗੇ

ਸਮਾਣਾ (ਪੱਤਰ ਪ੍ਰੇਰਕ): ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਮਨਾਉਣ ਨੂੰ ਲੈ ਕੇ ਕੀਤੀ ਅਣਮਿਥੇ ਸਮੇਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ। ਇਸ ਨਾਲ ਆੜ੍ਹਤੀਆਂ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਥਾਂ ਦੀ ਘਾਟ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਜ਼ਦੂਰ ਯੂਨੀਅਨ ਦੇ ਆਗੂ ਅਮਰਜੀਤ ਸਿੰਘ ਕਾਕੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਠੇਕੇਦਾਰੀ ਸਿਸਟਮ ਖਤਮ ਕਰਕੇ ਮਜ਼ਦੂਰਾਂ ਨੂੰ ਸਿੱਧੇ ਤੌਰ ’ਤੇ ਕੰਮ ਦੇਵੇ, ਹਰ ਸਾਲ ਮਜ਼ਦੂਰੀ ਵਿੱਚ ਵਾਧਾ ਕੀਤਾ ਜਾਵੇ, ਆਦਿ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੇ ਸੱਦੇ ਤੇ ਹੜਤਾਲ ਕੀਤੀ ਗਈ ਹੈ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਸ ਸਮੇਂ ਤੱਕ ਹੜਤਾਲ ਜਾਰੀ ਰਹੇਗੀ। ਇਸ ਸਬੰਧੀ ਮਜ਼ਦੂਰਾਂ ਨੇ ਸਥਾਨਕ ਪ੍ਰਸ਼ਾਸਕ ਐੱਸਡੀਐੱਮ ਰੀਚਾ ਗੋਇਲ ਨੇ ਮਜ਼ਦੂਰ ਆਗੂਆਂ ਨਾਲ ਗੱਲ ਕਰਕੇ ਉਨ੍ਹਾਂ ਵੱਲੋਂ ਕੀਤੀ ਹੜਤਾਲ ਬਾਰੇ ਜਾਣਿਆ, ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਜਲਦ ਹੱਲ ਕਰਾਉਣ ਲਈ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਕੇ ਹੱਲ ਕਰਾਉਣ ਦਾ ਭਰੋਸਾ ਦਿੱਤਾ।

Advertisement
Author Image

Advertisement
Advertisement
×