ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਬਸੰਮਤੀ ਨਾਲ ਚੁਣੀ ਗਿੱਦੜਪੁਰ ਦੀ ਪੰਚਾਇਤ ਨੇ ‘ਆਪ’ ਦੀ ਸ਼ਰਨ ਲਈ

06:11 AM Oct 10, 2024 IST
ਗਿੱਦੜਪੁਰ ਦੀ ਪੰਚਾਇਤ ਦਾ ਸਨਮਾਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 9 ਅਕਤੂਬਰ
ਮੁਹਾਲੀ ਹਲਕੇ ਦੇ ਪਿੰਡ ਗਿੱਦੜਪੁਰ ਪੰਚਾਇਤ ਨੇ ਅੱਜ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਦੀ ਸ਼ਰਨ ਵਿੱਚ ਆ ਕੇ ਵਿਧਾਇਕ ਕੁਲਵੰਤ ਸਿੰਘ ਤੋਂ ਥਾਪੜਾ ਲਿਆ ਤੇ ‘ਆਪ’ ਸਰਕਾਰ ਵਿੱਚ ਭਰੋਸਾ ਪ੍ਰਗਟਾਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਸਰਪੰਚ ਅਮਨਦੀਪ ਕੌਰ ਅਤੇ ਰਜਿੰਦਰ ਕੌਰ, ਸੁਨੀਤਾ ਰਾਣੀ, ਮਨਪ੍ਰੀਤ ਸਿੰਘ, ਅਜੀਤ ਸਿੰਘ ਅਤੇ ਬਲਬੀਰ ਸਿੰਘ (ਸਾਰੇ ਪੰਚ) ਨੂੰ ਸਿਰੋਪੇ ਦੇ ਕੇ ਸਨਮਾਨਿਆ ਅਤੇ ਉਨ੍ਹਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਭਲੇ ਲਈ ਕੰਮ ਕਰਨ ਲਈ ਪ੍ਰੇਰਿਆ।
ਵਿਧਾਇਕ ਕੁਲਵੰਤ ਸਿੰਘ ਨੇ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਨਾਲ ਪਿੰਡਾਂ ਵਿੱਚ ਧੜੇਬੰਦੀਆਂ ਖ਼ਤਮ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦਰਜਨ ਪਿੰਡਾਂ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਜਦੋਂਕਿ ਕਈ ਪਿੰਡਾਂ ਵਿੱਚ ਵਿਰੋਧੀਆਂ ਨੇ ਆਪਣੇ ਇੱਕ ਦੋ ਬੰਦੇ ਖੜ੍ਹੇ ਕਰ ਕੇ ਸਰਬਸੰਮਤੀ ਦਾ ਰਾਹ ਹੀ ਬੰਦ ਕਰ ਦਿੱਤਾ ਹੈ। ਇਸ ਬਾਰੇ ਆਉਂਦੇ ਦਿਨਾਂ ਵਿੱਚ ਖ਼ੁਲਾਸੇ ਕੀਤੇ ਜਾਣਗੇ।
ਇਸ ਮੌਕੇ ‘ਆਪ’ ਵਾਲੰਟੀਅਰ ਕੁਲਦੀਪ ਸਿੰਘ ਸਮਾਣਾ, ਹਰਮੇਸ਼ ਸਿੰਘ ਕੁੰਭੜਾ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਪਰਮਜੀਤ ਸਿੰਘ, ਜਸਪਾਲ ਸਿੰਘ ਬਿੱਲਾ, ਅਕਵਿੰਦਰ ਸਿੰਘ ਗੋਸਲ, ਡਾ. ਕੁਲਦੀਪ ਸਿੰਘ ਅਤੇ ਅਵਤਾਰ ਸਿੰਘ ਮੌਲੀ ਸਣੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Advertisement

Advertisement