ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਦੀਆਂ ਦੀ ਪੰਚਾਇਤ ਸਰਬਸੰਮਤੀ ਨਾਲ ਬਣੀ

11:19 AM Oct 12, 2024 IST
ਪਿੰਡ ਕਾਦੀਆਂ ਦੀ ਪੰਚਾਇਤ ਦਾ ਸਨਮਾਨ ਕਰਦੇ ਹੋਏ ਪਤਵੰਤੇ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਅਕਤੂਬਰ
ਪਿੰਡ ਦੇ ਸੂਝਵਾਨ ਵਿਅਕਤੀਆਂ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਕਾਦੀਆਂ ਵਿੱਚ ਸਰਬਸੰਮਤੀ ਨਾਲ ਪੰਚਾਇਤ ਦਾ ਗਠਨ ਕੀਤਾ ਗਿਆ, ਜਿਸ ਵਿੱਚ ਕਿਰਨਦੀਪ ਕੌਰ ਕਾਦੀਆਂ ਨੂੰ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ।
ਇਸ ਤੋਂ ਇਲਾਵਾ ਸਰਬਜੀਤ ਕੌਰ, ਅਮ੍ਰੀਤ ਕੌਰ, ਰਾਜਿੰਦਰ ਕੁਮਾਰ, ਨਿਸ਼ਾਨ ਸਿੰਘ ਅਤੇ ਮੁਖਤਿਆਰ ਸਿੰਘ ਪੰਚ ਚੁਣੇ ਗਏ ਹਨ। ਇਸ ਮੌਕੇ ਸਰਪੰਚ ਕਿਰਨਦੀਪ ਕੌਰ ਕਾਦੀਆਂ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਉਹ ਪਿੰਡ ਦਾ ਸਰਬਪੱਖੀ ਵਿਕਾਸ ਬਿਨਾਂ ਕਰਵਾਉਣ ਲਈ ਕੰਮ ਕਰਨਗੇ ਅਤੇ ਪਿੰਡ ਵਾਸੀਆਂ ਦੇ ਮੋਢੇ ਨਾਲ ਮੋਢਾ ਲਗਾ ਕੇ ਚੱਲਣਗੇ। ਉਨਾਂ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਪੂਰਨ ਸਹਿਯੋਗ ਦੀ ਮੰਗ ਵੀ ਕੀਤੀ। ਇਸ ਮੌਕੇ ਪਿੰਡ ਕਾਦੀਆਂ ਦੇ ਪਤਵੰਤੇ ਸੱਜਣਾਂ ਵੱਲੋਂ ਨਵੀਂ ਚੁਣੀ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ ਤੇ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਭਾਕਿਯੂ ਦੁਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ, ਸੁਖਮੀਤ ਸਿੰਘ ਕਾਦੀਆਂ ਸ਼੍ਰੋਮਣੀ ਕਮੇਟੀ ਮੈਂਬਰ (ਯੂ.ਪੀ), ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਗਗਨਦੀਪ ਸਿੰਘ, ਹਰਵੀਰ ਸਿੰਘ, ਜਗਜੀਤ ਸਿੰਘ, ਮਨਦੀਪ ਸਿੰਘ ਗਿੱਲ, ਨਵਦੀਪ ਸਿੰਘ, ਬੀਬੀ ਗੁਰਿੰਦਰ ਕੌਰ, ਬਲਵਿੰਦਰ ਕੌਰ ਅਤੇ ਪਰਮਜੀਤ ਕੌਰ ਵੀ ਹਾਜ਼ਰ ਸਨ।

Advertisement

ਸੁਖਵਿੰਦਰ ਕੌਰ ਸਰਬਸੰਮਤੀ ਨਾਲ ਝੜੌਦੀ ਦੀ ਸਰਪੰਚ ਬਣੀ

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਝੜੌਦੀ ਵਿੱਚ ਸਰਬਸੰਮਤੀ ਨਾਲ ਸੁਖਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ। ਪਿੰਡ ਵਾਸੀਆਂ ਨੇ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮਨਜੀਤ ਕੌਰ, ਬਲਵੀਰ ਕੌਰ, ਮੱਖਣ ਸਿੰਘ, ਕਰਨੈਲ ਸਿੰਘ, ਕੁਲਵਿੰਦਰ ਸਿੰਘ ਮਾਣੇਵਾਲ ਨੂੰ ਪੰਚਾਇਤ ਮੈਂਬਰ ਚੁਣਿਆ। ਇਸ ਮੌਕੇ ਸਮਾਜ ਸੇਵੀ ਵਿਨੀਤ ਕੁਮਾਰ ਝੜੌਦੀ ਨੇ ਸਰਬਸੰਮਤੀ ਕਰਨ ਲਈ ਪਿੰਡ ਵਾਸੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਾਛੀਵਾੜਾ ਬਲਾਕ ਦੇ ਪਿੰਡਾਂ ਵਿਚ ਸਭ ਤੋਂ ਵੱਧ ਸਰਬਸੰਮਤੀ ਹੋਈ ਹੈ।

Advertisement
Advertisement