ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਸੌਲੀ ਦੀ ਪੰਚਾਇਤ ਨੇ ਫੌਗਿੰਗ ਕਰਵਾਈ

06:35 AM Nov 27, 2024 IST
ਤਸੌਲੀ ਦੀ ਪੰਚਾਇਤ ਫੌਗਿੰਗ ਸ਼ੁਰੂ ਕਰਾਉਂਦੀ ਹੋਈ। -ਫੋਟੋ: ਚਿੱਲਾ

ਬਨੂੜ:

Advertisement

ਪਿੰਡ ਤਸੌਲੀ ਦੀ ਨਵੀਂ ਚੁਣੀ ਪੰਚਾਇਤ ਦੀ ਪਹਿਲੀ ਮੀਟਿੰਗ ਅੱਜ ਸਰਪੰਚ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ’ਚ ਪਿੰਡ ਦੇ ਸਰਵਪੱਖੀ ਵਿਕਾਸ ਸਬੰਧੀ ਚਰਚਾ ਕੀਤੀ। ਪਿੰਡ ਦੇ ਸਰਪੰਚ ਅਤੇ ਪੰਚਾਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਿੰਡ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸਰਪੰਚ ਸ਼ਰਨਜੀਤ ਨੇ ਦੱਸਿਆ ਕਿ ਆਲੇ-ਦੁਆਲੇ ਦੇ ਪਿੰਡਾਂ ਵਿੱਚ ਡੇਂਗੂ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਸਮੁੱਚੇ ਪਿੰਡ ਵਿੱਚ ਫੌਗਿੰਗ ਕਰਵਾਈ ਗਈ। ਉਨ੍ਹਾਂ ਪਿੰਡ ਵਾਸੀਆਂ ਨੂੰ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਪੰਚਾਇਤ ਵੱਲੋਂ ਵੀ ਪਿੰਡ ਦੀ ਸਫ਼ਾਈ ਯਕੀਨੀ ਰੱਖਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਰਣਜੀਤ ਸਿੰਘ, ਪ੍ਰਿਤਪਾਲ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਨਾਗਰ ਸਿੰਘ, ਨਛੱਤਰ ਸਿੰਘ ਆਦਿ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement