For the best experience, open
https://m.punjabitribuneonline.com
on your mobile browser.
Advertisement

ਪੰਚਾਇਤ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਬਾਰੇ ਮਤਾ ਪਾਸ

09:54 AM Mar 16, 2024 IST
ਪੰਚਾਇਤ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਬਾਰੇ ਮਤਾ ਪਾਸ
ਕਿਸਾਨੀ ਸੰਘਰਸ਼ ਦਾ ਸਮਰਥਨ ਕਰਦੀ ਹੋਈ ਗੋਹਲਵੜ ਦੀ ਪੰਚਾਇਤ ਅਤੇ ਗ੍ਰਾਮ ਸਭਾ| -ਫੋਟੋ: ਗੁਰਬਖਸ਼ਪੁਰੀ
Advertisement

ਤਰਨ ਤਾਰਨ: ਪਿੰਡ ਗੋਹਲਵੜ ਦੀ ਗ੍ਰਾਮ ਪੰਚਾਇਤ ਅਤੇ ਗ੍ਰਾਮ ਸਭਾ ਨੇ ਅੱਜ ਇੱਕ ਮੀਟਿੰਗ ਕਰ ਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ| ਇਸ ਸਬੰਧੀ ਪਿੰਡ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਦੀਪ ਸਿੰਘ ਦੇ ਪ੍ਰਧਾਨ ਮਨਜਿੰਦਰ ਸਿੰਘ ਗੋਹਲਵੜ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਵਿੱਚ ਇਲਾਕੇ ਭਰ ਤੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਆਦਿ ਨੇ ਭਾਗ ਲਿਆ| ਮੀਟਿੰਗ ਨੂੰ ਪਿੰਡ ਦੇ ਸਰਪੰਚ, ਮੈਂਬਰਾਂ, ਜ਼ੋਨ ਪ੍ਰਧਾਨ ਮਨਜਿੰਦਰ ਸਿੰਘ ਗੋਹਲਵੜ, ਨਵਜੀਤ ਸਿੰਘ ਗੋਹਲਵੜ ਤੇ ਦਰਬਾਰਾ ਸਿੰਘ ਗੋਹਲਵੜ ਨੇ ਸੰਬੋਧਨ ਕੀਤਾ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਨਿਖੇਧੀ ਕੀਤੀ| ਮੀਟਿੰਗ ਵਿੱਚ ਸ਼ੰਭੂ ਬਾਰਡਰ ’ਤੇ ਸ਼ਹੀਦ ਹੋਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ| -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×