ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

08:54 PM Jun 23, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 8 ਜੂਨ

ਪੰਚਾਇਤ ਯੂਨੀਅਨ ਪੰਜਾਬ ਨੇ ‘ਆਪ’ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ 10 ਜੂਨ ਨੂੰ ਸੰਗਰੂਰ ‘ਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸਮੁੱਚੇ ਪੰਜਾਬ ਦੀਆਂ ਪੰਚਾਇਤਾਂ ਦੇ ਪੰਚ-ਸਰਪੰਚ ਸ਼ਮੂਲੀਅਤ ਕਰਨਗੇ। ਰੈਲੀ ‘ਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਪੰਚਾਇਤਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਲਈ ਪੁੱਜ ਰਹੇ ਹਨ। ਇਸ ਤੋਂ ਇਲਾਵਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਸਰਪੰਚ ਪਿੰਡ ਮੂਸੇਵਾਲਾ ਨੂੰ ਵੀ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਮਾਲਵਾ ਖੇਤਰ ‘ਚ ਇਹ ਪਲੇਠੀ ਸੂਬਾਈ ਰੈਲੀ ਹੈ। ਇਸ ਤੋਂ ਬਾਅਦ ਮਾਝਾ ਅਤੇ ਦੋਆਬਾ ‘ਚ ਵੀ ਰੈਲੀਆਂ ਕੀਤੀਆਂ ਜਾਣਗੀਆਂ।

Advertisement

ਇਥੇ ਪ੍ਰੈੱਸ ਕਾਨਫਰੰਸ ਦੌਰਾਨ ਪੰਚਾਇਤ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਰਿੰਕੂ, ਮਾਲਵਾ ਜ਼ੋਨ ਦੇ ਪ੍ਰਧਾਨ ਜੱਸੀ ਲੌਂਗੋਵਾਲੀਆ ਅਤੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਦੱਸਿਆ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਚਾਇਤਾਂ ਨਾਲ ਵਾਅਦਾ ਕੀਤਾ ਸੀ ਕਿ ਸਰਪੰਚ ਨੂੰ 25 ਹਜ਼ਾਰ ਅਤੇ ਪੰਚ ਨੂੰ 10 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇਗਾ ਪਰ ਵਾਅਦਾ ਤਾਂ ਪੂਰਾ ਕੀ ਕਰਨਾ ਸੀ, ਸਗੋਂ ਉਲਟਾ ਸਰਪੰਚਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੀਆਂ ਸਮੂਹ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਉਹ 10 ਜੂਨ ਨੂੰ ਅਨਾਜ ਮੰਡੀ ਸੰਗਰੂਰ ‘ਚ ਹੋ ਰਹੀ ਸੂਬਾਈ ਰੈਲੀ ‘ਚ ਪਹੁੰਚਣ।

Advertisement