For the best experience, open
https://m.punjabitribuneonline.com
on your mobile browser.
Advertisement

ਪੰਥ ਦੀਆਂ ਨਜ਼ਰਾਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ’ਤੇ ਟਿਕੀਆਂ

08:45 AM Jul 22, 2024 IST
ਪੰਥ ਦੀਆਂ ਨਜ਼ਰਾਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ’ਤੇ ਟਿਕੀਆਂ
ਸੁਖਬੀਰ ਸਿੰਘ ਬਾਦਲ , ਹਰਜਿੰਦਰ ਸਿੰਘ ਧਾਮੀ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਜੁਲਾਈ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਮੰਗੇ ਗਏ ਸਪੱਸ਼ਟੀਕਰਨ ਦੇ ਮਾਮਲੇ ਵਿੱਚ ਹੁਣ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਇਸ ਮਾਮਲੇ ਵਿੱਚ ਅਗਲੇ ਘਟਨਾਕ੍ਰਮ ’ਤੇ ਟਿਕੀਆਂ ਹੋਈਆਂ ਹਨ।
ਪਹਿਲੀ ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅਕਾਲ ਤਖ਼ਤ ਨੂੰ ਇੱਕ ਪੱਤਰ ਦੇ ਕੇ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਦੀ ਖਿਮਾ ਯਾਚਨਾ ਕੀਤੀ ਗਈ ਸੀ। ਇਸ ਪੱਤਰ ’ਤੇ ਕਾਰਵਾਈ ਕਰਦਿਆਂ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ 15 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਗਿਆ। ਇਸ ਦੌਰਾਨ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਸਬੰਧੀ ਮਾਮਲੇ ’ਚ ਫ਼ੈਸਲੇ ਦੀ ਪਰੋੜ੍ਹਤਾ ਲਈ 90 ਲੱਖ ਰੁਪਏ ਦੇ ਇਸ਼ਤਿਹਾਰ ਦੇਣ ਸਬੰਧੀ ਸ਼੍ਰੋਮਣੀ ਕਮੇਟੀ ਕੋਲੋਂ ਵੀ ਜਵਾਬ ਮੰਗਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੋਵਾਂ ਵੱਲੋਂ ਹੀ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਪੇਸ਼ ਹੋਣਗੇ। ਪਾਰਟੀ ਸੂਤਰਾਂ ਮੁਤਾਬਕ ਪਾਰਟੀ ਵੱਲੋਂ ਇਸ ਸਬੰਧੀ ਸਪੱਸ਼ਟੀਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਇਹ ਮੁੱਖ ਧਿਰ ਇਸ ਮਾਮਲੇ ਵਿੱਚ ਅਕਾਲ ਤਖ਼ਤ ਅੱਗੇ ਪੂਰਨ ਤੌਰ ’ਤੇ ਸਮਰਪਣ ਕਰਨ ਦੇ ਰੌਂਅ ਵਿੱਚ ਹੈ। ਦੂਜੀ ਧਿਰ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਅਕਾਲੀ ਸਰਕਾਰ ਵੇਲੇ ਜਾਣੇ-ਅਣਜਾਣੇ ਵਿੱਚ ਹੋਈਆਂ ਭੁੱਲਾਂ ਦੀ ਖਿਮਾ ਯਾਚਨਾ ਕਰ ਸਕਦਾ ਹੈ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ ਦੋਸ਼ ਲਾਇਆ ਸੀ ਕਿ ਅਕਾਲੀ ਸਰਕਾਰ ਵੇਲੇ 2007 ਵਿੱਚ ਸਲਾਬਤਪੁਰਾ ਕੇਸ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਥਾਂ ਅਕਾਲੀ ਸਰਕਾਰ ਨੇ ਕੇਸ ਵਾਪਸ ਲੈ ਲਿਆ ਸੀ। 2015 ਵਿੱਚ ਹੋਈਆਂ ਬੇਅਦਬੀਆਂ ਦੇ ਮਾਮਲੇ ਵਿੱਚ ਅਕਾਲੀ ਸਰਕਾਰ ਨੇ ਮੁਲਜ਼ਮਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਸੀ।
ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਸਬੰਧੀ ਸਪੱਸ਼ਟੀਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ। ਕਮੇਟੀ ਵੱਲੋਂ ਪੁਰਾਣੀਆਂ ਫਾਈਲਾਂ ਤੇ ਦਸਤਾਵੇਜ਼ਾਂ ਦੀ ਘੋਖ-ਪੜਤਾਲ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਖ਼ਿਲਾਫ਼ ਦੋਸ਼ ਹੈ ਕਿ ਉਸ ਨੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਨ ਸਬੰਧੀ ਮਾਮਲੇ ਵਿੱਚ ਅਕਾਲ ਤਖ਼ਤ ਦੇ ਫ਼ੈਸਲੇ ਦੀ ਪਰੋੜ੍ਹਤਾ ਕਰਨ ਲਈ 90 ਲੱਖ ਰੁਪਏ ਦੇ ਇਸ਼ਤਿਹਾਰ ਦਿੱਤੇ ਜਦੋਂ ਕਿ ਬਾਅਦ ਵਿੱਚ ਸੰਗਤ ਰੋਹ ਦੇ ਕਾਰਨ ਅਕਾਲ ਤਖ਼ਤ ਤੇ ਜਥੇਦਾਰ ਨੂੰ ਇਹ ਫ਼ੈਸਲਾ ਵਾਪਸ ਲੈਣਾ ਪਿਆ। ਇਸ ਮਾਮਲੇ ਵਿੱਚ ਉਸ ਵੇਲੇ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਮੁੱਖ ਸਕੱਤਰ ਹਰਚਰਨ ਸਿੰਘ ਦੋਵੇਂ ਹੀ ਪ੍ਰਮੁੱਖ ਸ਼ਖਸੀਅਤਾਂ ਅਕਾਲ ਚਲਾਣਾ ਕਰ ਚੁੱਕੀਆਂ ਹਨ।

Advertisement

ਰਵੀਇੰਦਰ ਸਿੰਘ ਵੱਲੋਂ ਸੁਖਬੀਰ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਛੱਡਣ ਦੀ ਸਲਾਹ

ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸ਼ਿਕਾਇਤ ਦਾ ਨਿਬੇੜਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਵੀ ਜ਼ਿੱਦ ਛੱਡ ਕੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਗਲਤੀਆਂ ਕਾਰਨ ਹੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਬੰਧੀ ਸਭ ਤੋਂ ਵੱਧ ਨੁਕਸਾਨ ਬਾਦਲ ਪਰਿਵਾਰ ਕਾਰਨ ਹੋਇਆ ਹੈ। ਬਾਦਲ ਪਰਿਵਾਰ ਨੇ ਕੌਮੀ ਤੇ ਪੰਥਕ ਮਸਲੇ ਸੁਲਝਾਉਣ ਦੀ ਥਾਂ ਪਰਿਵਾਰਵਾਦ ਨੂੰ ਤਰਜੀਹ ਦਿੱਤੀ।

Advertisement
Author Image

sukhwinder singh

View all posts

Advertisement
Advertisement
×