For the best experience, open
https://m.punjabitribuneonline.com
on your mobile browser.
Advertisement

ਪੀੜਤ ਨੌਜਵਾਨਾਂ ਦੇ ਮਾਪੇ ਇਨਸਾਫ਼ ਲਈ ਐੱਸਪੀ ਨੂੰ ਮਿਲੇ

08:45 AM Jun 15, 2024 IST
ਪੀੜਤ ਨੌਜਵਾਨਾਂ ਦੇ ਮਾਪੇ ਇਨਸਾਫ਼ ਲਈ ਐੱਸਪੀ ਨੂੰ ਮਿਲੇ
ਪੀੜਤ ਨੌਜਵਾਨਾਂ ਦੇ ਮਾਪੇ ਤੇ ਬਸਪਾ ਆਗੂ ਮੀਡੀਆ ਨੂੰ ਸੰਬੋਧਨ ਕਰਦੇ ਹੋਏ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਜੂਨ
ਇੱਥੇ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੇਸ ਵਿਚ ਧਾਰਾ 307 ਦਾ ਵਾਧਾ ਕਰਨ ਅਤੇ ਕੁੱਟਮਾਰ ਦਾ ਸ਼ਿਕਾਰ ਹੋਏ ਦੋਵੇਂ ਨੌਜਵਾਨਾਂ ਖ਼ਿਲਾਫ ਇਰਾਦਾ ਕਤਲ ਸਣੇ ਵੱਖ-ਵੱਖ ਧਰਾਵਾਂ ਤਹਿਤ ਦਰਜ ਕੇਸ ਦੀ ਜਾਂਚ ਕਰਵਾ ਕੇ ਇਨਸਾਫ਼ ਦਿਵਾਉਣ ਦੀ ਮੰਗ ਲਈ ਦੋਵੇੇਂ ਨੌਜਵਾਨਾਂ ਦੇ ਮਾਪਿਆਂ ਸਮੇਤ ਬਸਪਾ ਦਾ ਵਫ਼ਦ ਕਪਤਾਨ ਪੁਲੀਸ (ਡੀ) ਪਲਵਿੰਦਰ ਸਿੰਘ ਚੀਮਾ ਨੂੰ ਮਿਲਿਆ। ਇਸ ਦੌਰਾਨ ਦੋਵੇਂ ਨੌਜਵਾਨਾਂ ਦੇ ਮਾਪਿਆਂ ਵਲੋਂ ਜਾਂਚ ਲਈ ਇੱਕ ਦਰਖਾਸਤ ਵੀ ਕਪਤਾਨ ਪੁਲੀਸ ਨੂੰ ਸੌਂਪੀ ਗਈ ਜਿਨ੍ਹਾਂ ਨੇ ਜਾਂਚ ਉਪ ਕਪਤਾਨ ਪੁਲੀਸ (ਡੀ) ਸੰਗਰੂਰ ਨੂੰ ਸੌਂਪ ਦਿੱਤੀ ਹੈ।
ਕੁੱਟਮਾਰ ਦਾ ਸ਼ਿਕਾਰ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਨੌਜਵਾਨ ਅਮਨ ਸਿੰਘ ਦੇ ਪਿਤਾ ਸਤਿਗੁਰ ਸਿੰਘ ਪਿੰਡ ਬਾਲੀਆਂ ਅਤੇ ਨੌਜਵਾਨ ਹਰਜੀਤ ਸਿੰਘ ਦੇ ਪਿਤਾ ਸਤਿਗੁਰ ਸਿੰਘ ਪਿੰਡ ਚੱਠੇ ਸੇਖਵਾਂ ਸਮੇਤ ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਡਾ. ਮੱਖਣ ਸਿੰਘ ਨੇ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਦੋਵੇਂ ਨੌਜਵਾਨਾਂ ਨੂੰ ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਮਨਜੀਤ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ ਤੇ ਹੋਰਨਾਂ ਵਲੋਂ ਅਣਮਨੁੱਖੀ ਢੰਗ ਨਾਲ ਕੁੱਟਿਆ ਗਿਆ ਅਤੇ ਲੱਤਾਂ-ਬਾਹਾਂ ਤੋੜ ਕੇ ਪੁਲੀਸ ਹਵਾਲੇ ਕਰ ਦਿੱਤਾ ਜੋ ਕਿ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੰਗਰੂਰ ਪੁਲੀਸ ਵਲੋਂ ਜਾਂਚ ਕੀਤੇ ਬਗੈਰ ਕਿਸਾਨ ਯੂਨੀਅਨ ਦੇ ਦਬਾਅ ਹੇਠ ਮਨਜੀਤ ਸਿੰਘ ਘਰਾਚੋਂ ਦੇ ਬਿਆਨਾਂ ’ਤੇ ਨੌਜਵਾਨਾਂ ਖ਼ਿਲਾਫ਼ ਇਰਾਦਾ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ। ਘਰਾਚੋਂ ਨੇ ਦੋਸ਼ ਲਾਇਆ ਸੀ ਕਿ ਛੇ ਲੜਕਿਆਂ ਨੇ ਉਸ ਦੇ ਲੜਕੇ ਰਾਜਵੀਰ ਸਿੰਘ ਉਪਰ ਜਾਨਲੇਵਾ ਹਮਲਾ ਕੀਤਾ ਜੋ ਪਟਿਆਲਾ ਦਾਖਲ ਹੈ। ਬਸਪਾ ਆਗੂਆਂ ਨੇ ਕਿਹਾ ਕਿ ਪੁਲੀਸ ਨੌਜਵਾਨਾਂ ’ਚ ਲੜਾਈ-ਝਗੜੇ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ 6 ਜੂਨ ਸ਼ਾਮ ਦੀ ਘਟਨਾ ਹੈ ਪਰ ਪੁਲੀਸ ਨੇ 7 ਜੂਨ ਨੂੰ ਸਵੇਰੇ ਨੌਜਵਾਨਾਂ ’ਤੇ ਕੇਸ ਦਰਜ ਕਰ ਦਿੱਤਾ। ਉਨ੍ਹਾਂ ਸਵਾਲ ਉਠਾਉਂਦਿਆਂ ਕਿਹਾ ਕਿ ਪੁਲੀਸ ਕਾਰਵਾਈ ਲਈ ਏਨੀ ਤੇਜ਼ ਕਿਵੇਂ ਹੋ ਗਈ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਦੇ ਪੁੱਤਰ ’ਤੇ ਤੇਜ਼ਧਾਰ ਸੂਏ ਨਾਲ ਹਮਲਾ ਕੀਤਾ, ਉਸ ਖ਼ਿਲਾਫ਼ ਸਖਤ ਕਾਰਵਾਈ ਹੋਵੇ ਪਰ ਜਿਨ੍ਹਾਂ ਵਲੋਂ ਅਣਮਨੁੱਖੀ ਤਰੀਕੇ ਨਾਲ ਦੋ ਨੌਜਵਾਨਾਂ ਦੀ ਕੁੱਟਮਾਰ ਕੀਤੀ ਗਈ ਹੈ ਉਨ੍ਹਾਂ ਖ਼ਿਲਾਫ਼ ਵੀ ਇਰਾਦਾ ਕਤਲ ਦੇ ਦੋਸ਼ ਹੇਠ ਕੇਸ ਦਰਜ ਹੋਵੇ। ਇਹ ਮਾਮਲਾ ਸੰਗਰੂਰ ਪੁਲੀਸ ਲਈ ਵੱਡੀ ਚੁਣੌਤੀ ਬਣਦਾ ਜਾ ਰਿਹਾ ਹੈ। ਜੇ ਜਲਦ ਹੱਲ ਨਾ ਹੋਇਆ ਤਾਂ ਮਾਮਲਾ ਹੋਰ ਭਖਣ ਦੇ ਆਸਾਰ ਹਨ।

Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਤਿੰਨ ਮੈਂਬਰੀ ਕਮੇਟੀ ਕਾਇਮ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਕਾਫ਼ੀ ਭਖ ਗਿਆ ਹੈ। ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪੂਰੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਤੱਥਾਂ ਸਮੇਤ ਜਾਂਚ ਕਰਕੇ ਮੁਕੰਮਲ ਰਿਪੋਰਟ ਜਨਤਕ ਕਰਨ ਦਾ ਫੈਸਲਾ ਕੀਤਾ ਹੈ। ਜਾਂਚ ਤੋਂ ਬਾਅਦ ਸੰਘਰਸ਼ ਦੀ ਰੂਪ ਰੇਖਾ ਉਲੀਕਣ ਬਾਰੇ ਫੈਸਲਾ ਲਿਆ ਜਾਵੇਗਾ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਕਮੇਟੀ ਵਿਚ ਜ਼ੋਨ ਪ੍ਰਧਾਨ ਮੁਕੇਸ਼ ਮਲੌਦ, ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਸ਼ਾਮਲ ਹਨ ਜੋ ਕਿ ਤੱਥਾਂ ਸਮੇਤ ਜਾਂਚ ਕਰਕੇ ਮੁਕੰਮਲ ਰਿਪੋਰਟ ਜਨਤਕ ਕਰਨਗੇ।

Advertisement
Author Image

joginder kumar

View all posts

Advertisement
Advertisement
×