ਮਾਪਿਆਂ ਨੇ ਜੇਲ੍ਹ ’ਚ ਅੰਮ੍ਰਿਤਪਾਲ ਤੇ ਸਾਥੀਆਂ ਦੀ ਜਾਨ ਨੂੰ ਖਤਰਾ ਦੱਸਿਆ
07:03 AM Feb 20, 2024 IST
ਪੱਤਰ ਪ੍ਰੇਰਕ
ਟੱਲੇਵਾਲ, 19 ਫਰਵਰੀ
ਗਰਮਖਿਆਲੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਆਪਣੇ ਪੁੱਤਰ ਅਤੇ ਉਸ ਦੇ ਸਾਥੀਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ। ਅੰਮ੍ਰਿਤਪਾਲ ਸਿਘ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਅੱਜ ਇੱਥੇ ਪਿੰਡ ਚੀਮਾ ਦੇ ਗੁਰਦੁਆਰਾ ਰਾਮਬਾਗ ਸਾਹਿਬ ਵਿਖੇ ਕਰਵਾਏ ਅਖੰਡ ਪਾਠ ਮੌਕੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਮਾੜੇ ਵਤੀਰੇ ਵਿਰੁੱਧ ਭੁੱਖ ਹੜਤਾਲ ਕੀਤੀ ਹੋਈ ਹੈ। ਜੇਲ੍ਹ ਵਿੱਚ ਉਨ੍ਹਾਂ ਦੀ ਨਿੱਜਤਾ ਦੇ ਅਧਿਕਾਰ ਨੂੰ ਅੱਖੋਂ ਪਰੋਖੇ ਕਰਕੇ ਪਖਾਨਿਆਂ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਲਗਾਏ ਕੈਮਰੇ ਮਿਲੇ ਹਨ। ਉਨ੍ਹਾਂ ਆਪਣੇ ਪੁੱਤਰ ਅਤੇ ਉਸ ਦੇ ਸਾਥੀਆਂ ਨੂੰ ਤੁਰੰਤ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ।
Advertisement
Advertisement