ਸਿੱਖ ਮੁੱਦਿਆਂ ’ਤੇ ਲੜਨ ਵਾਲੀ ਪਾਰਟੀ ਜ਼ਿਮਨੀ ਚੋਣਾਂ ਤੋਂ ਭੱਜੀ: ਕਾਲਕਾ
08:17 AM Oct 25, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਜੋ 4 ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਲਿਆ ਗਿਆ ਹੈ ਉਹ 104 ਸਾਲਾ ਪੁਰਾਣੀ ਪਾਰਟੀ ਦੇ ਇਤਿਹਾਸ ਨੂੰ ਖ਼ਤਮ ਕਰਨ ਦਾ ਫੈਸਲਾ ਹੈ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਹਮੇਸ਼ਾ ਪੰਜਾਬ ਤੇ ਸਿੱਖ ਕੌਮ ਦੇ ਮੁੱਦਿਆਂ ਲਈ ਲੜਨ ਵਾਲੀ ਪਾਰਟੀ ਹੁਣ ਜ਼ਿਮਨੀ ਚੋਣਾਂ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਇਹ ਫੈਸਲਾ ਸਾਬਤ ਕਰਦਾ ਹੈ ਕਿ ਪਾਰਟੀ ਦਾ ਅਕਸ ਲਗਾਤਾਰ ਥੱਲੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਪਾਰਟੀ ਕਦੇ ਕੌਮ ਤੇ ਦੇਸ਼ ਦੇ ਮੁੱਦਿਆਂ ’ਤੇ ਸੰਘਰਸ਼ ਕਰਦੀ ਸੀ ਅੱਜ ਉਹ ਚਾਰ ਸੀਟਾਂ ’ਤੇ ਜ਼ਿਮਨੀ ਚੋਣਾਂ ਵੀ ਲੜਨ ਤੋਂ ਭੱਜ ਗਈ ਹੈ ਤੇ ਇਸ ਤੋਂ ਵੱਡੀ ਗਿਰਾਵਟ ਹੋਰ ਕੋਈ ਨਹੀਂ ਆ ਸਕਦੀ।
Advertisement
Advertisement
Advertisement