For the best experience, open
https://m.punjabitribuneonline.com
on your mobile browser.
Advertisement

ਦਿੱਲੀ ਤੋਂ ਆਈ ਪਾਰਟੀ ਨੂੰ ਮੂੰਹ ਨਾ ਲਾਇਆ ਜਾਵੇ: ਸੁਖਬੀਰ

11:26 AM Apr 20, 2024 IST
ਦਿੱਲੀ ਤੋਂ ਆਈ ਪਾਰਟੀ ਨੂੰ ਮੂੰਹ ਨਾ ਲਾਇਆ ਜਾਵੇ  ਸੁਖਬੀਰ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਚੰਨੀ
Advertisement

ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 19 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਬਾਦਲ ਨੂੰ ਹੀ ਲੋਕ ਸਭਾ ਦੀਆਂ ਚੋਣਾਂ ਵਿੱਚ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਆਈ ਕਿਸੇ ਵੀ ਪਾਰਟੀ ਨੂੰ ਮੂੰਂਹ ਨਾ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਦੇ ਕਿਸਾਨਾਂ ਲਈ ਮੰਗਾਂ ਸਬੰਧੀ ਦਿੱਲੀ ਜਾਣ ਵੇਲੇ ਇਨ੍ਹਾਂ ਦਿੱਲੀ ਵਾਲਿਆਂ ਨੇ ਹਰਿਆਣਾ ਦੀਆਂ ਸਰਹੱਦਾਂ ਸੀਲ ਕੀਤੀਆਂ ਸਨ, ਉਸੇ ਤਰ੍ਹਾਂ ਇਨ੍ਹਾਂ ਦਿੱਲੀ ਵਾਲਿਆਂ ਲਈ ਵੋਟਾਂ ਪੱਖੋਂ ਹੱਦਾਂ ਸੀਲ ਕੀਤੀਆਂ ਜਾਣ।
ਇੱਕ ਸਵਾਲ ਦੇ ਜਵਾਬ ਵਿੱਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਾਲੇ ਧਾੜਵੀਂ ਲੋਕ ਹਨ ਅਤੇ ਜਦੋਂ ਵੀ ਦਾਅ ਲੱਗਦਾ ਹੈ ਉਸੇ ਵੇਲੇ ਪੰਜਾਬ ਨੂੰ ਲੁੱਟਣ ਅਤੇ ਕਬਜ਼ੇ ਕਰਨ ਲਈ ਆ ਜਾਂਦੇ ਹਨ।
ਚੰਡੀਗੜ੍ਹ ਤੇ ਪੰਜਾਬ ਦੇ ਹੈਡ ਬੈਰੀਅਰ ਮੁੱਲਾਂਪੁਰ ਗਰੀਬਦਾਸ ਕੋਲ ਮਨੋਹਰ ਸਿੰਘ ਐਂਡ ਕੰਪਨੀ ਵਿੱਚ ਬੀਤੀ ਦੇਰ ਰਾਤ ਕੁੱਝ ਮਿੰਟਾਂ ਲਈ ਅਚਾਨਕ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਮਾਸਟਰ ਜਗਦੇਵ ਸਿੰਘ ਮਲੋਆ ਨੂੰ ਹੁਣ ਦੁਬਾਰਾ ਅਕਾਲੀ ਦਲ ਵਿੱਚ ਸ਼ਾਮਲ ਕਰਨ ਦੇ ਮੱਦੇਨਜ਼ਰ ਸਿਰੋਪਾ ਦੇ ਕੇ ਸਨਮਾਨਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਣਜੀਤ ਸਿੰਘ ਗਿੱਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਐੱਸਜੀਪੀਸੀ ਮੈਂਬਰ ਤੇ ਅਕਾਲੀ ਦਲ ਦੇ ਜਿਲਾ ਮੋਹਾਲੀ ਤੋਂ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸੂਬਾ ਮੀਤ ਪ੍ਰਧਾਨ ਸਤਵੀਰ ਸਿੰਘ ਸੱਤੀ ਮੁੱਲਾਂਪੁਰ ਗਰੀਬਦਾਸ, ਸੂਬਾ ਜਨਰਲ ਸਕੱਤਰ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਸਰਕਾਰ ਸਮੇਂ ਹੀ ਵੱਧ ਵਿਕਾਸ ਹੋਇਆ ਹੈ

Advertisement

Advertisement
Author Image

sukhwinder singh

View all posts

Advertisement
Advertisement
×