For the best experience, open
https://m.punjabitribuneonline.com
on your mobile browser.
Advertisement

ਕਿਸਾਨੀ ਨੂੰ ਕਮਜ਼ੋਰ ਕਰਨ ਵਾਲੀ ਪਾਰਟੀ ਪੰਜਾਬ ਹਿਤੈਸ਼ੀ ਨਹੀਂ: ਸਿੰਗਲਾ

08:52 AM May 28, 2024 IST
ਕਿਸਾਨੀ ਨੂੰ ਕਮਜ਼ੋਰ ਕਰਨ ਵਾਲੀ ਪਾਰਟੀ ਪੰਜਾਬ ਹਿਤੈਸ਼ੀ ਨਹੀਂ  ਸਿੰਗਲਾ
ਰੈਲੀ ਦੌਰਾਨ ਸਟੇਜ ’ਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਕਾਂਗਰਸੀ ਆਗੂ।
Advertisement

ਮਿਹਰ ਸਿੰਘ
ਕੁਰਾਲੀ, 27 ਮਈ
ਕਾਂਗਰਸ ਦੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਚੋਣ ਰੈਲੀ ਸਥਾਨਕ ਦੁਸ਼ਹਿਰਾ ਮੈਦਾਨ ਵਿੱਚ ਹੋਈ। ਇਸ ਭਰਵੀਂ ਚੋਣ ਰੈਲੀ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਵੋਟ ਦੇ ਅਧਿਕਾਰ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਹਟਾ ਕੇ ‘ਇੰਡੀਆ’ ਗੱਠਜੋੜ ਦੀ ਸਰਕਾਰ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਕਮਜ਼ੋਰ ਕਰਨ ਵਾਲੀ ਪਾਰਟੀ ਪੰਜਾਬ ਹਿਤੈਸ਼ੀ ਨਹੀਂ ਹੋ ਸਕਦੀ। ਹਲਕੇ ਦੀ ਕਾਂਗਰਸ ਲੀਡਰਸ਼ਿਪ ਨੇ ਕਾਫੀ ਅਰਸੇ ਬਾਅਦ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਜਿੱਤ ਯਕੀਨੀ ਬਣਾਉਣ ਦਾ ਪ੍ਰਣ ਲਿਆ।
ਜ਼ਿਲ੍ਹਾ ਕਾਂਗਰਸ ਤੇ ਸਿਟੀ ਕਾਂਗਰਸ ਕੁਰਾਲੀ ਵੱਲੋਂ ਕਰਵਾਈ ਗਈ ਇਸ ਰੈਲੀ ਵਿੱਚ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਹਲਕਾ ਇੰਚਾਰਜ ਵਿਜੈ ਸ਼ਰਮਾ ਟਿੰਕੂ, ਗਊ ਰੱਖਿਆ ਕਮਿਸ਼ਨ ਦੇ ਸਾਬਕਾ ਚੇਅਰਮੈਨ ਕਮਲਜੀਤ ਚਾਵਲਾ, ਸਾਬਕਾ ਕੌਂਸਲਰ ਰਾਕੇਸ਼ ਕਾਲੀਆ, ਜਸਵਿੰਦਰ ਸਿੰਘ ਗੋਲਡੀ, ਸ਼ਿਵ ਵਰਮਾ, ਰਣਜੀਤ ਸਿੰਘ ਨਗਲੀਆਂ ਅਤੇ ਹੈਪੀ ਧੀਮਾਨ ਆਦਿ ਆਗੂ ਹਾਜ਼ਰ ਸਨ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਾਫੀ ਸਮੇਂ ਤੋਂ ਗੁੱਟਾਂ ਵਿੱਚ ਵੰਡੀ ਕਾਂਗਰਸ ਨੂੰ ਸਟੇਜ ’ਤੇ ਇਕਜੁੱਟ ਹੋਣ ’ਤੇ ਵਧਾਈ ਦਿੱਤੀ।

Advertisement

ਸਿੰਗਲਾ ਵੱਲੋਂ ਬਾਰ ਐਸੋਸੀਏਸ਼ਨ ਤੇ ਵਕੀਲਾਂ ਨਾਲ ਮੀਟਿੰਗ

ਸ੍ਰੀ ਆਨੰਦਪੁਰ ਸਾਹਿਬ (ਚਾਨਾ): ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਇਸ ਲੋਕ ਸਭਾ ਹਲਕੇ ਦੀਆਂ ਸੜਕਾਂ ਨੂੰ ਲੰਡਨ-ਪੈਰਿਸ ਦੀਆਂ ਸੜਕਾਂ ਵਾਂਗ ਸੁੰਦਰ ਬਣਾਇਆ ਜਾਵੇਗਾ, ਇੱਥੋਂ ਦੇ ਪੇਂਡੂ ਖੇਤਰ ਦੀਆਂ ਸੜਕਾਂ ਜੋ ਕਿ ਬਹੁਤ ਹੀ ਖਸਤਾ ਹਾਲਤ ਵਿੱਚ ਹਨ। ਉਨ੍ਹਾਂ ਕਿਹਾ ਕਿ ਬੰਗਾ ਤੋਂ ਮਾਤਾ ਨੈਣਾ ਦੇਵੀ ਵਾਇਆ ਖੁਰਾਲਗੜ੍ਹ ਤੱਕ ਚਾਰ ਮਾਰਗੀ ਸੜਕ ਬਣਾਈ ਜਾਵੇਗੀ ਅਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਬਿਹਤਰ ਸਾਂਭ-ਸੰਭਾਲ ਅਤੇ ਨਵੀਆਂ ਸੜਕਾਂ ਦੇ ਨਿਰਮਾਣ ’ਤੇ ਪੂਰਾ ਧਿਆਨ ਦਿੱਤਾ ਜਾਵੇਗਾ। ਸ੍ਰੀ ਸਿੰਗਲਾ ਨੇ ਅੱਜ ਲੋਕ ਸਭਾ ਹਲਕੇ ਅਧੀਨ ਆਉਣ ਵਾਲੇ, ਸ੍ਰੀ ਬੁੰਗਾ ਸਾਹਿਬ, ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ, ਢੇਰ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦੇ ਸਮੇਂ ਇਹ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ/ਰੋਪੜ ਤੋਂ ਪਟਨਾ ਸਾਹਿਬ, ਵਾਰਾਨਸੀ ਅਤੇ ਅਯੁੱਧਿਆ (ਲਖਨਊ ਰਾਹੀਂ) ਦੇ ਸਫ਼ਰ ਦੇ ਲਈ ਗੁਰਮੁਖੀ ਐਕਸਪ੍ਰੈੱਸ 7 ਦਿਨਾਂ ਲਈ ਚਲਾਈ ਜਾਵੇਗੀ। ਮੁਹਾਲੀ ਰੇਲਵੇ ਸਟੇਸ਼ਨ ਤੇ ਵੰਦੇ ਭਾਰਤ ਅਤੇ ਅੰਡੋਰਾ ਐਕਸਪ੍ਰੈੱਸ ਗੱਡੀਆਂ ਨੂੰ ਰੋਕਣ ਦੇ ਯਤਨ ਕੀਤੇ ਜਾਣਗੇ।

ਰਣਦੀਪ ਸੁਰਜੇਵਾਲਾ ਵੱਲੋਂ ਵਿਜੈਇੰਦਰ ਸਿੰਗਲਾ ਦੀ ਹਮਾਇਤ

ਮੋਰਿੰਡਾ (ਸੰਜੀਵ ਤੇਜਪਾਲ): ਆਲ ਇੰਡੀਆ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਨੇ ਪਿੰਡ ਮੜੌਲੀ, ਬੂਰਮਾਜਰਾ , ਦੁੱਮਣਾ ਵਿੱਚ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਦੌਰਾ ਕਰਨ ਮੌਕੇ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਭਾਜਪਾ ਦੀ ਮੋਦੀ ਸਰਕਾਰ ਫਿਰਕਾਪ੍ਰਸਤੀ ਅਤੇ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ। ਭਾਜਪਾ ਆਗੂਆਂ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਖਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਇਸ ਮੌਕੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਨਾਗਰਾ, ਵਿਜੈਇੰਦਰ ਸਿੰਗਲਾ ਦੀ ਭੈਣ ਬੀਬੀ ਰਾਧਿਕਾ, ਡਾ. ਸਨੀ ਸਿੰਗਲਾ, ਹਰਮਿੰਦਰ ਸਿੰਘ ਲੱਕੀ ਸਾਬਕਾ ਪ੍ਰਧਾਨ, ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਤੇ ਬਲਾਕ ਕਾਂਗਰਸ ਪ੍ਰਧਾਨ ਦਰਸ਼ਨ ਸੰਧੂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਸਿੰਗਲਾ ਨੂੰ ਲੱਡੂਆਂ ਨਾਲ ਤੋਲਿਆ

ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ ਚੰਨੀ): ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਨੂੰ ਪਿੰਡ ਮੁੱਲਾਂਪੁਰ ਗਰੀਬਦਾਸ ਅਤੇ ਨਵਾਂ ਗਾਉਂ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸ੍ਰੀ ਸਿੰਗਲਾ ਨੂੰ ਲੱਡੂਆਂ ਨਾਲ ਤੋਲਿਆ ਗਿਆ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਰੁੱਸੇ ਹੋਏ ਕਰੀਬ ਸਾਰੇ ਸੀਨੀਅਰ ਆਗੂਆਂ ਨੂੰ ਇਕਜੁੱਟ ਕਰ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਭਾਜਪਾ ਤੇ ‘ਆਪ’ ਤੋਂ ਦੁਖੀ ਪੰਜਾਬ ਦੇ ਲੋਕ ਇੰਡੀਆ ਗੱੱਠਜੋੜ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ।

Advertisement
Author Image

joginder kumar

View all posts

Advertisement
Advertisement
×