ਖਸਤਾ ਹਾਲਤ ਸੜਕ ਕਾਰਨ ਰਾਹਗੀਰ ਪ੍ਰੇਸ਼ਾਨ
07:55 AM Jul 12, 2023 IST
ਬੋਹਾ: ਇਤਿਹਾਸਕ ਪਿੰਡ ਕੁਲਾਣਾ ਵਿੱਚ ਸਥਾਪਿਤ ਮਾਤਾ ਸ਼ੀਤਲਾ ਦੇਵੀ ਦੇ ਮੰਦਰ ਦੇ ਦਰਸ਼ਨ ਕਰਨ ਲਈ ਹਰ ਰੋਜ਼ ਸ਼ਰਧਾਲੂ ਕੁਲਾਣਾ-ਬੁਢਲਾਡਾ ਮੁੱਖ ਸੜਕ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਹਨ। ਐਡਵੋਕੇਟ ਅਸ਼ਵਨੀ ਕੁਮਾਰ ਬਠਿੰਡਾ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਮੰਦਰ ਤੱਕ ਪਹੁੰਚਾਉਣ ਵਾਲੀ ਕੁਲਾਣਾ-ਬੁਢਲਾਡਾ ਮੁੱਖ ਸੜਕ ਥਾਂ -ਥਾਂ ਤੋਂ ਟੁੱਟ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆ ਚੁੱਕੇ ਹਨ ਤੇ ਮੁੱਖ ਮੰਤਰੀ ਦਫਤਰ ਵੱਲੋਂ ਇਸ ਸੜਕ ਨੂੰ ਛੇਤੀ ਹੀ ਦੁਬਾਰਾ ਬਣਾਉਣ ਦਾ ਭਰੋਸਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਤੰਬਾਕੂ ਤੇ ਸ਼ਰਾਬ ਦੀ ਵਿਕਰੀ ’ਤੇ ਵੀ ਪਾਬੰਦੀ ਲਾਈ ਜਾਵੇ। -ਪੱਤਰ ਪ੍ਰੇਰਕ
Advertisement
Advertisement