ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਦੀ ਸੈਣੀ ਸਰਕਾਰ ਦਾ ਰਾਹ ਚੁਣੌਤੀਆਂ ਭਰਪੂਰ

07:50 AM Oct 18, 2024 IST
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ’ਚ ਨਤਮਸਤਕ ਹੁੰਦੇ ਹੋਏ। -ਫੋਟੋ: ਪੀਟੀਆਈ

ਪ੍ਰਭੂ ਦਿਆਲ
ਸਿਰਸਾ, 17 ਅਕਤੂਬਰ
ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣ ਗਈ ਅਤੇ ਅੱਜ ਦੂਜੀ ਵਾਰ ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਦੂਜੀ ਵਾਰ ਬਣੀ ਸੈਣੀ ਸਰਕਾਰ ਦਾ ਰਾਹ ਚੁਣੌਤੀਆਂ ਭਰਪੂਰ ਹੈ। ਸਰਕਾਰ ਸਾਹਮਣੇ ਦੋ ਲੱਖ ਨੌਜਵਾਨਾਂ ਨੂੰ ਪੱਕੀ ਨੌਕਰੀ ਦੇਣਾ ਸਭ ਤੋਂ ਵੱਡੀ ਚੁਣੌਤੀ ਹੈ। ਵਿਧਾਨ ਸਭਾ ਚੋਣਾਂ ’ਚ ਭਾਵੇਂ ਕਾਂਗਰਸ ਤੇ ਭਾਜਪਾ ਨੂੰ ਲਗਪਗ ਬਰਾਬਰ ਦਾ ਵੋਟ ਫ਼ੀਸਦ ਪ੍ਰਾਪਤ ਹੋਇਆ ਪਰ ਭਾਜਪਾ ਦੀਆਂ ਸੀਟਾਂ ਕਾਂਗਰਸ ਨਾਲੋਂ ਜ਼ਿਆਦਾ ਆਈਆਂ ਹਨ। ਕਾਂਗਰਸ ਨੂੰ ਆਪਸੀ ਧੜੇਬੰਦੀ ਦਾ ਖਮਿਆਜ਼ਾ ਭੁਗਤਣਾ ਪਿਆ। ਭਾਜਪਾ ਨੇ ਆਪਣੇ ਮਨਰੋਥ ਪੱਤਰ ਵਿੱਚ ਕਿਹਾ ਸੀ ਕਿ ਸਾਰੀਆਂ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦਿੱਤੇ ਜਾਣਗੇ। ਆਈਐੱਮਟੀ ਖਰਖੌਦਾ ਦੀ ਤਰਜ਼ ’ਤੇ 10 ਸਨਅਤੀ ਸ਼ਹਿਰਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਹਰ ਸ਼ਹਿਰ ਦੇ ਕਰੀਬ ਪੰਜਾਹ ਹਜ਼ਾਰ ਸਥਾਨਕ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਚਿਰਆਯੂ-ਆਯੁਸ਼ਮਾਨ ਯੋਜਨਾ ਤਹਿਤ ਹਰ ਪਰਿਵਾਰ ਨੂੰ ਦੱਸ ਲੱਖ ਤੱਕ ਦਾ ਮੁਫ਼ਤ ਇਲਾਜ ਅਤੇ ਪਰਿਵਾਰ ਦੇ 70 ਸਾਲ ਤੋਂ ਵਧ ਉਮਰ ਦੇ ਮੈਂਬਰ ਨੂੰ ਪੰਜ ਲੱਖ ਤੱਕ ਦੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਕਿਸਾਨਾਂ ਲਈ 24 ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦ ਕੀਤੀ ਜਾਵੇਗੀ। ਉਂਜ ਇਹ ਵੱਖਰੀ ਗੱਲ ਹੈ ਕਿ ਸਰਕਾਰ ਨੇ ਹਰਿਆਣਾ ’ਚ ਜਿਹੜੀਆਂ 24 ਫਸਲਾਂ ਦਾ ਸਮਰਥਨ ਮੁੱਲ ’ਤੇ ਖਰੀਦਣ ਦਾ ਐਲਾਨ ਕੀਤਾ ਹੈ, ਉਸ ਚੋਂ ਕੁਝ ਫਸਲਾਂ ਦਾ ਹਰਿਆਣਾ ’ਚ ਹੁੰਦੀਆਂ ਹੀ ਨਹੀਂ। ਇਸ ਤੋਂ ਇਲਾਵਾ ਹਰ ਘਰ ਗ੍ਰਹਿਣੀ ਯੋਜਨਾਤ ਹਿੱਤ 500 ਰੁਪਏ ਵਿੱਚ ਗੈਸ ਸਿਲੰਡਰ ਦੇਣ ਸਮੇਤ ਕਰੀਬ ਵੀਹ ਵਾਅਦੇ ਲੋਕਾਂ ਨਾਲ ਕੀਤੇ ਹਨ।
ਸਰਕਾਰ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਦੋ ਲੱਖ ਨੌਜਵਾਨਾਂ ਨੂੰ ਪੱਕੀ ਨੌਕਰੀ ਦੇਣ ਦਾ ਵਾਅਦਾ ਹੈ। ਇਸ ਤੋਂ ਇਲਾਵਾ ਸੂਬੇ ਕਿਸਾਨਾਂ ਲਈ ਐੱਮਐੱਸਪੀ ਲਾਗੂ ਕਰਨਾ, ਨਸ਼ਿਆਂ, ਭ੍ਰਿਸ਼ਟਾਚਾਰ ਤੇ ਮਹਿੰਗਾਈ ’ਤੇ ਕਾਬੂ ਪਾਉਣਾ ਹੋਵੇਗਾ। ਪੋਰਟਲ ਵੀ ਲੋਕਾਂ ਲਈ ਇਕ ਸਮੱਸਿਆ ਹੈ, ਜਿਸ ਵਿੱਚ ਸੁਧਾਰ ਕੀਤੇ ਜਾਣ ਦੀ ਲੋੜ ਹੈ।

Advertisement

Advertisement