For the best experience, open
https://m.punjabitribuneonline.com
on your mobile browser.
Advertisement

ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਮਰੀਜ਼ ਨੇ ਛਾਲ ਮਾਰੀ, ਮੌਤ

10:20 AM May 01, 2024 IST
ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਮਰੀਜ਼ ਨੇ ਛਾਲ ਮਾਰੀ  ਮੌਤ
Advertisement

ਪੱਤਰ ਪ੍ਰੇਰਕ
ਪੰਚਕੂਲਾ, 30 ਅਪਰੈਲ
ਪੰਚਕੂਲਾ ਦੇ ਸਰਕਾਰੀ ਹਸਪਤਾਲ ਦੀ ਚੌਥੀ ਮੰਜ਼ਿਲ ਤੋਂ ਅੱਜ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇੱਕ ਮਰੀਜ਼ ਨੇ ਛਾਲ ਮਾਰ ਦਿੱਤੀ। ਇਸ ਦੌਰਾਨ ਇਮਾਰਤ ਤੋਂ ਹੇਠਾਂ ਡਿੱਗਣ ਸਾਰ ਹੀ ਮਰੀਜ਼ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੂਰਜ (45) ਵਜੋਂ ਹੋਈ ਹੈ, ਜੋ ਹਸਪਤਾਲ ਦੇ ਸਾਈਕੈਟਰਿਕ ਵਾਰਡ ਵਿੱਚ ਦਾਖਲ ਸੀ। ਜਾਣਕਾਰੀ ਅਨੁਸਾਰ ਉਸ ਨੇ ਖਿੜਕੀ ’ਚੋਂ ਛਾਲ ਮਾਰੀ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪੁੱਜੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਪਤਾ ਲੱਗਾ ਹੈ ਕਿ ਇਹ ਵਿਅਕਤੀ ਪੂਰੀ ਤਰ੍ਹਾਂ ਪਰੇਸ਼ਾਨ ਸੀ ਅਤੇ ਇਸ ਨੇ ਲੰਮੇ ਸਮੇਂ ਤੋਂ ਵਾਰਡ ਵਿੱਚ ਰੌਲਾ ਪਾਇਆ ਹੋਇਆ ਸੀ। ਹਸਪਤਾਲ ਦੇ ਪ੍ਰਿੰਸੀਪਲ ਮੈਡੀਕਲ ਅਫਸਰ ਡਾਕਟਰ ਰਮੇਸ਼ ਮੋਦੀ ਨੇ ਦੱਸਿਆ ਕਿ ਛਾਲ ਮਾਰਨ ਦੇ ਕਾਰਨਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

Advertisement

Advertisement
Author Image

Advertisement
Advertisement
×