ਦੇਸ਼ ਭਗਤ ਯਾਦਗਾਰ ਕਮੇਟੀ ਨੇ ਕਿਸਾਨਾਂ ਲਈ ਉਠਾਈ ਆਵਾਜ਼
10:32 AM Oct 24, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਜਲੰਧਰ, 23 ਅਕਤੂਬਰ
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਅਮਲੀ ਰੂਪ ’ਚ ਚਾਲੂ ਕਰਾਉਣ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਹੱਕੀ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਕਮੇਟੀ ਨੇ ਕਿਹਾ ਹੈ ਕਿ ਗ਼ਦਰੀ ਬਾਬਿਆਂ ਅਤੇ ਆਜ਼ਾਦੀ ਸੰਗਰਾਮੀਏ ਇਸ ਲਈ ਜ਼ਿੰਦਾ ਨਹੀਂ ਸੀ ਵਾਰੀਆਂ ਕਿ ਸਾਮਰਾਜੀਆਂ ਕਾਰਪੋਰੇਟ ਘਰਾਣਿਆਂ ਤੇ ਫ਼ਿਰਕੂ ਤਾਕਤਾਂ ਦੇ ਇਸ਼ਾਰਿਆਂ ’ਤੇ ਉਨ੍ਹਾਂ ਦੀ ਧਰਤੀ ਦੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਵਿਘਨ ਖ਼ਰੀਦ ਸ਼ੁਰੂ ਹੋਣ ਬਾਰੇ ਸਰਕਾਰੀ ਦਾਅਵੇ ਬਹੁਤੀਆਂ ਮੰਡੀਆਂ ਝੂਠੇ ਸਾਬਤ ਹੋ ਰਹੇ ਹਨ।
Advertisement
Advertisement
Advertisement