ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੇਅ ਸਕੇਲ ਬਹਾਲੀ ਫਰੰਟ ਵੱਲੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

07:38 AM Jul 02, 2024 IST
ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ ਕਰਦੇ ਹੋਏ ਫਰੰਟ ਦੇ ਆਗੂ।

ਪੱਤਰ ਪ੍ਰੇਰਕ
ਜਲੰਧਰ, 1 ਜੁਲਾਈ
ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਵੀ ਫਰੰਟ ਵੱਲੋਂ ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟ ਨਹੀਂ ਮੁਹਿੰਮ ਚਲਾਈ ਗਈ ਸੀ ਜਿਸ ਨੂੰ ਭਰਪੂਰ ਹੁੰਗਾਰਾ ਮਿਲਿਆ ਤੇ ਇਸ ਦਾ ਖਮਿਆਜ਼ਾ ਹਾਕਮ ਪਾਰਟੀ ਨੂੰ ਭੁਗਤਣਾ ਪਿਆ। ਹੁਣ ਸਾਂਝਾ ਫਰੰਟ ਦੇ ਆਗੂਆਂ ਨੇ ਫ਼ੈਸਲਾ ਕੀਤਾ ਕਿ ਜਲੰਧਰ ਪੱਛਮੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਫਰੰਟ ਵੱਲੋਂ 7 ਜੁਲਾਈ ਨੂੰ ਮੁੱਖ ਮੰਤਰੀ ਦੀ ਜਲੰਧਰ ਵਾਲੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਮੁਲਾਜ਼ਮ ਸ਼ਮੂਲੀਅਤ ਕਰਨਗੇ। ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਾਲ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਹ ਵਾਅਦਾ ਵਫ਼ਾ ਨਹੀਂ ਹੋਇਆ। ਇਸ ਮੌਕੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੂਬਾ ਕਨਵੀਨਰ ਸਲਿੰਦਰ ਕੰਬੋਜ, ਯੁੱਧਜੀਤ ਸਿੰਘ, ਸੰਦੀਪ ਸਿੰਘ ਗਿੱਲ, ਸਸ਼ਪਾਲ ਸਿੰਘ ਤੇ ਮਨਪ੍ਰੀਤ ਕੌਰ ਆਦਿ ਆਗੂ ਮੌਜੂਦ ਸਨ।

Advertisement

Advertisement