ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ

10:03 AM Oct 26, 2024 IST

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ
ਦਿ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕੌਮ ਤੇ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਦੀ ਸਾਂਝੀ ਮੀਟਿੰਗ ਕੇਹਰ ਸਿੰਘ ਜੋਸਨ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਭਵਨ ਵਿੱਚ ਹੋਈ। ਮੀਟਿੰਗ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਜੁਆਇੰਟ ਫਰੰਟ ਪੰਜਾਬ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਦੌਰਾਨ ਕੀਤੇ ਜਾ ਰਹੇ ਸੰਘਰਸ਼ ਤੇ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਵਿੱਤੀ ਮੰਗਾਂ ਨੂੰ ਅੱਖੋਂ-ਪਰੋਖੇ ਕਰਨ ਅਤੇ ਡੰਗ ਟਪਾਊ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿੱਚ ਸਖ਼ਤ ਨਿਖੇਧੀ ਕੀਤੀ ਗਈ। ਇਸ ਦੌਰਾਨ ਮੰਗ ਕੀਤੀ ਗਈ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ। ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ ਆਉਂਦੀ 29 ਅਕਤੂਬਰ ਨੂੰ ਐੱਸਡੀਐੱਮ ਦਫ਼ਤਰ ਸੁਨਾਮ ਅੱਗੇ ਮੁੱਖ ਮੰਤਰੀ ਦੀ ਅਰਥੀ ਸਾੜੀ ਜਾਵੇਗੀ ਅਤੇ 10 ਨਵੰਬਰ ਨੂੰ ਹਲਕਾ ਬਰਨਾਲਾ ਵਿੱਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਮੀਟਿੰਗ ਨੂੰ ਬਲਵਿੰਦਰ ਸਿੰਘ ਜ਼ਿਲੇਦਾਰ, ਜੀਤ ਸਿੰਘ ਬੰਗਾ, ਹਰਨੇਕ ਸਿੰਘ ਨੱਬੇ, ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ, ਪਵਨ ਕੁਮਾਰ ਸ਼ਰਮਾ, ਧਰਮ ਸਿੰਘ, ਗੁਰਬਚਨ ਸਿੰਘ ਨੇ ਸੰਬੋਧਨ ਕੀਤਾ।

Advertisement

Advertisement