ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

09:03 AM Oct 30, 2024 IST
ਮੁੱਖ ਮੰਤਰੀ ਦਾ ਪੁਤਲਾ ਸਾੜਦੇ ਹੋਏ ਪੈਨਸ਼ਨਰ।-ਫੋਟੋ: ਸੱਤੀ

ਸੁਨਾਮ ਊਧਮ ਸਿੰਘ ਵਾਲਾ:

Advertisement

ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਵਲੋਂ ਸਾਂਝੇ ਤੌਰ ’ਤੇ ਕੇਹਰ ਸਿੰਘ ਜੋਸਨ ਅਤੇ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਐੱਸਡੀਐੱਮ ਦਫ਼ਤਰ ਸੁਨਾਮ ਅੱਗੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਵਿਤੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਰੈਲੀ ਕਰਕੇ ਮੁੱਖ ਮੰਤਰੀ ਦੀ ਅਰਥੀ ਸਾੜੀ ਗਈ। ਮੁਜ਼ਾਹਰਾਕਾਰੀਆਂ ਨੇ ਤਹਿਸੀਲ ਦਫ਼ਤਰ ਦੇ ਕੰਪਲੈਕਸ ਵਿੱਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਗਦੇਵ ਸਿੰਘ ਬਾਹੀਆ, ਬਲਵਿੰਦਰ ਸਿੰਘ ਜ਼ਿਲ੍ਹੇਦਾਰ, ਜੀਤ ਸਿੰਘ ਬੰਗਾ, ਦਰਸ਼ਨ ਸਿੰਘ ਮੱਟੂ ਨੇ ਚਾਰ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਪਾਰਲੀਮੈਂਟ ਦੀਆਂ ਚੋਣਾਂ ਦੀ ਤਰਜ਼ ’ਤੇ ‘ਆਪ’ ਸਰਕਾਰ ਨੂੰ ਸਬਕ ਸਿਖਾਉਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਸਾਰੇ ਮੈਂਬਰਾਂ ਨੂੰ 10 ਨਵੰਬਰ ਨੂੰ ਬਰਨਾਲਾ ਪੁੱਜਣ ਦੀ ਅਪੀਲ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement