For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਨੇ ਉਲੀਕਿਆ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਪ੍ਰੋਗਰਾਮ

08:01 AM Aug 12, 2024 IST
ਪੈਨਸ਼ਨਰਾਂ ਨੇ ਉਲੀਕਿਆ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਪ੍ਰੋਗਰਾਮ
ਪੈਨਸ਼ਨਰ ਆਗੂ ਸੰਘਰਸ਼ ਦਾ ਪ੍ਰੋਗਰਾਮ ਦੱਸਦੇ ਹੋਏ। -ਫੋਟੋ: ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 11 ਅਗਸਤ
ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ’ਤੇ ਉਨ੍ਹਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਹੰਗਾਮੀ ਮੀਟਿੰਗ ਪ੍ਰਿੰਸੀਪਲ ਮੰਗਲ ਦਾਸ ਅਤੇ ਚਮਨ ਲਾਲ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ।
ਸੂਬਾਈ ਪ੍ਰਧਾਨ ਨਰੇਸ਼ ਕੁਮਾਰ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਕਰਨ ਤੋਂ ਇਨਕਾਰੀ ਹੋ ਰਹੀ ਹੈ। ਇਸ ਕਰਕੇ ਮੰਗਾਂ ਦੀ ਪੂਰਤੀ ਕਿਸੇ ਤਣ-ਪੱਤਣ ਨਾ ਲੱਗਦੀ ਵੇਖ ਕੇ ਪੈਨਸ਼ਨਰਜ਼ ਜਾਇੰਟ ਫਰੰਟ ਪੰਜਾਬ ਵੱਲੋਂ 18 ਤਰੀਕ ਨੂੰ ਚੱਬੇਵਾਲ ਅਤੇ ਬਰਨਾਲਾ ਅਸੈਂਬਲੀ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। ਜੇਕਰ ਸਰਕਾਰ ਵੱਲੋਂ 22 ਤਰੀਕ ਦੀ ਮੀਟਿੰਗ ਵਿੱਚ ਮੰਗਾਂ ਪ੍ਰਤੀ ਕੋਈ ਉਸਾਰੂ ਰਵੱਈਆ ਨਾ ਅਪਣਾਇਆ ਗਿਆ ਤਾਂ ਪੰਜਾਬ ਭਰ ਵਿੱਚ 22 ਅਤੇ 23 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 8 ਸਤੰਬਰ ਨੂੰ ਹਲਕਾ ਗੜ੍ਹਦੀਵਾਲ ਤੇ ਡੇਰਾ ਬਾਬਾ ਨਾਨਕ ਵਿੱਚ ਸਰਕਾਰ ਦੇ ਵਿਰੋਧ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਡਾ. ਲੇਖਰਾਜ, ਰਾਜ ਕੁਮਾਰ, ਚਰਨਜੀਤ ਸਿੰਘ, ਗੁਰਨਾਮ ਸਿੰਘ, ਵਜ਼ੀਰ ਚੰਦ, ਸੁਰਿੰਦਰ ਕਾਲੀਆ, ਮਹੇਸ਼ ਦਾਸ ਤੇ ਬਲਦੇਵ ਰਾਜ ਮਹਾਜਨ ਆਦਿ ਵੀ ਹਾਜ਼ਰ ਸਨ।

Advertisement

Advertisement
Advertisement
Author Image

Advertisement