ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਬਿੱਟੂ ਤੋਂ ਵੱਡੀਆਂ ਉਮੀਦਾਂ

06:38 AM Jun 13, 2024 IST
ਰਵਨੀਤ ਸਿੰਘ ਬਿੱਟੂ ਨੂੰ ਵਧਾਈ ਦਿੰਦੇ ਹੋਏ ਜੁਗਰਾਜ ਸਿੰਘ ਬਿੱਲੂ।

ਜਗਮੋਹਨ ਸਿੰਘ
ਰੂਪਨਗਰ, 12 ਜੂਨ
ਕੇਂਦਰ ਸਰਕਾਰ ਵਿੱਚ ਰੇਲਵੇ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਬਣੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਤੋਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ। ਸ੍ਰੀ ਬਿੱਟੂ ਨੇ ਆਪਣਾ ਸਿਆਸੀ ਸਫ਼ਰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼ੁਰੂ ਕੀਤਾ ਸੀ। ਉਨ੍ਹਾਂ ਆਪਣੀ ਪਹਿਲੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਨੂੰ ਹਰਾ ਕੇ ਜਿੱਤੀ ਸੀ। ਭਾਵੇਂ ਉਹ ਅਗਲੀ ਲੋਕ ਸਭਾ ਚੋਣ ਦੌਰਾਨ ਲੁਧਿਆਣਾ ਹਲਕੇ ਵਿੱਚ ਚਲੇ ਗਏ ਸਨ, ਪਰ ਉਨ੍ਹਾਂ ਦਾ ਹਾਲੇ ਵੀ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨਾਲ ਰਾਬਤਾ ਕਾਇਮ ਹੈ। ਸ੍ਰੀ ਕੀਰਤਪੁਰ ਸਾਹਿਬ ਦੇ ਨੌਜਵਾਨ ਆਗੂ ਜੁਗਰਾਜ ਸਿੰਘ ਬਿੱਲੂ ਨਾਲ ਸ੍ਰੀ ਬਿੱਟੂ ਦੀ ਗੂੜ੍ਹੀ ਦੋਸਤੀ ਹੈ। ਉਨ੍ਹਾਂ ਅੱਜ ਘਨੌਲੀ ਵਾਸੀ ਪੁਰਾਣੇ ਬਜ਼ੁਰਗ ਸਾਥੀ ਬਹਾਦਰ ਸਿੰਘ ਝੱਜ ਨਾਲ ਫੋਨ ’ਤੇ ਗੱਲਬਾਤ ਕਰ ਕੇ ਉਨ੍ਹਾਂ ਦੇ ਪਰਿਵਾਰ ਦਾ ਹਾਲ-ਚਾਲ ਪੁੱਛਿਆ।

Advertisement

Advertisement