ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮੱਸਿਆਵਾਂ ਨਾਲ ਜੂਝ ਰਹੇ ਹਰੀਪੁਰਾ ਬਸਤੀ ਦੇ ਲੋਕਾਂ ਵੱਲੋਂ ਆਵਾਜਾਈ ਠੱਪ

06:16 AM Jul 10, 2024 IST
ਸੰਗਰੂਰ ’ਚ ਹਰੀਪੁਰਾ ਰੋਡ ’ਤੇ ਸਕੂਲ ਸਾਹਮਣੇ ਲੱਗਿਆ ਪਾਣੀ ਦਾ ਛੱਪੜ ਅਤੇ ਆਵਾਜਾਈ ਠੱਪ ਕਰਦੇ ਹੋਏ ਲੋਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਜੁਲਾਈ
ਪਾਣੀ ਦੀ ਨਿਕਾਸੀ ਨਾ ਹੋਣ, ਪੁੱਟੀ ਗਲੀ ਮੁੜ ਨਾ ਬਣਾਉਣ, ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰਬੰਧ ਪੁਖਤਾ ਨਾ ਹੋਣ ਆਦਿ ਤੋਂ ਤੰਗ ਹਰੀਪੁਰਾ ਬਸਤੀ ਦੇ ਲੋਕਾਂ ਵੱਲੋਂ ਅੱਜ ਸ਼ਹਿਰ ਦੀ ਧੂਰੀ-ਪਟਿਆਲਾ ਬਾਈਪਾਸ ਸੜਕ ਉਪਰ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਗਿਆ ਅਤੇ ਪ੍ਰਸ਼ਾਸਨ ਤੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਵਾਰਡ ਨੰਬਰ 5 ਵਿੱਚ ਹਰੀਪੁਰਾ ਬਸਤੀ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।
ਅੱਜ ਹਰੀਪੁਰਾ ਬਸਤੀ ਦੇ ਲੋਕ ਸੜਕ ਉਪਰ ਆਵਾਜਾਈ ਠੱਪ ਕਰ ਕੇ ਧਰਨੇ ’ਤੇ ਬੈਠੇ ਗਏ ਅਤੇ ਸੜਕ ਉਪਰ ਰੱਸੀ ਬੰਨ੍ਹ ਕੇ ਸੜਕ ਮੁਕੰਮਲ ਰੂਪ ’ਚ ਬੰਦ ਕਰ ਦਿੱਤੀ। ਧਰਨਾਕਾਰੀਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੁਣਵਾਈ ਨਾ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਹਰੀਪੁਰਾ ਬਸਤੀ ਦੇ ਵਸਨੀਕ ਵਿਜੇ ਕੁਮਾਰ, ਸੁਰਿੰਦਰ ਪਾਲ ਸਿੰਘ, ਸੁਰਿੰਦਰ ਕੁਮਾਰ, ਰਾਜੂ ਕੁਮਾਰ, ਸਰਵਣ ਰਾਮ, ਬਿੰਦਰੀ, ਰਾਣੀ, ਸਿੰਦਰ ਕੌਰ ਆਦਿ ਨੇ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਤੋਂ ਸੜਕ ਕਿਨਾਰੇ ਸਰਕਾਰੀ ਸਕੂਲ ਦੇ ਸਾਹਮਣੇ ਪਾਣੀ ਖੜ੍ਹਾ ਰਹਿੰਦਾ ਹੈ ਜਿਸ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਸੰਨ 2019 ਵਿਚ ਗਲੀ ਨੰਬਰ 5 ਸੀਵਰੇਜ ਪਾਉਣ ਲਈ ਪੁੱਟੀ ਗਈ ਸੀ ਜੋ ਹਾਲੇ ਤੱਕ ਨਹੀਂ ਬਣਾਈ ਗਈ। ਲੋਕਾਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੀ ਲੋੜੀਂਦੀ ਸਪਲਾਈ ਨਹੀਂ ਮਿਲ ਰਹੀ। ਸਟਰੀਟ ਲਾਈਟਾਂ ਦੇ ਵੀ ਪੁਖਤਾ ਪ੍ਰਬੰਧ ਨਹੀਂ ਹਨ। ਬਸਤੀ ਦੇ ਲੋਕਾਂ ਨੂੰ ਅਜਿਹੀਆਂ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ ਅਤੇ ਅਨੇਕਾਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਅਤੇ ਖਾਸ ਕਰਕੇ ਸਕੂਲੀ ਬੱਚਿਆਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਦਿੱਕਤ ਆਉਂਦੀ ਹੈ। ਇਸੇ ਤਰ੍ਹਾਂ ਪੁੱਟੀ ਗਲੀ ਦੁਬਾਰਾ ਨਾ ਬਣਾਉਣ ਕਾਰਨ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਹ ਧਰਨਾ ਜਾਰੀ ਰੱਖਣਗੇ। ਧਰਨੇ ਦੌਰਾਨ ਹੀ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਊਟੀ ਮੈਜਿਸਟ੍ਰੇਟ ਸੁਰਿੰਦਰਪਾਲ ਸਿੰਘ ਪੰਨੂ ਤਹਿਸੀਲਦਾਰ, ਨਗਰ ਕੌਂਸ਼ਲ ਅਧਿਕਾਰੀ ਅਤੇ ਥਾਣਾ ਸਿਟੀ ਇੰਚਾਰਜ ਕੁਲਵਿੰਦਰ ਸਿੰਘ ਮੌਕੇ ’ਤੇ ਪੁੱਜੇ ਜਿਨ੍ਹਾਂ ਖੜ੍ਹੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ ਜਦੋਂ ਕਿ ਪੁੱਟੀ ਗਲੀ ਬਣਾਉਣ ਅਤੇ ਪੀਣ ਵਾਲੇ ਪਾਣੀ ਦੇ ਪੁਖਤਾ ਪ੍ਰਬੰਧ ਕਰਨ ਦਾ ਭਰੋਸਾ ਦਿਵਾਇਆ। ਇਸ ਭਰੋਸੇ ਮਗਰੋਂ ਲੋਕਾਂ ਨੇ ਧਰਨਾ ਸਮਾਪਤ ਕਰਦਿਆਂ ਆਵਾਜਾਈ ਬਹਾਲ ਕੀਤੀ।

Advertisement

Advertisement