ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ਦੇ ਲੋਕ ਇਤਿਹਾਸ ਦੀ ਨਵੀਂ ਇਬਾਰਤ ਲਿਖਣਗੇ: ਚੰਨੀ

08:54 AM May 02, 2024 IST

ਪਾਲ ਸਿੰਘ ਨੌਲੀ
ਜਲੰਧਰ,1 ਮਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਮਜ਼ਦੂਰਾਂ ਤੇ ਕਿਸਾਨਾਂ ਨੂੰ ਮਜ਼ਦੂਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਪਹਿਲੀ ਜੂਨ ਨੂੰ ਨਵਾਂ ਇਤਿਹਾਸ ਸਿਰਜਦਿਆਂ ਸੰਵਿਧਾਨ ਬਦਲਣ ਵਾਲਿਆਂ ਨੂੰ ਕਰਾਰਾ ਜਵਾਬ ਦੇਣ ਦਾ ਸੱਦਾ ਦਿੱਤਾ ਹੈ। ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ 20 ਤੋਂ ਵੱਧ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਜਲੰਧਰ ਕਾਂਗਰਸ ਦਾ ਸਭ ਤੋਂ ਮਜ਼ਬੂਤ ਕਿਲ੍ਹਾ ਰਿਹਾ ਹੈ।

Advertisement

ਰੈਲੀ ਵਿੱਚ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਸਿੰਘ ਚੰਨੀ। -ਫੋਟੋ: ਮਲਕੀਅਤ ਸਿੰਘ

ਇੱਥੋਂ ਦੇ ਲੋਕ ਇਤਿਹਾਸ ਬਣਾਉਣਾ ਵੀ ਜਾਣਦੇ ਹਨ ਤੇ ਇਤਿਹਾਸ ਨੂੰ ਤੋੜ-ਮਰੋੜ ਕੇ ਆਪਣੇ ਖਾਤੇ ਵਿੱਚ ਆਜ਼ਾਦੀ ਦੀ ਲੜਾਈ ਪਾਉਣ ਵਾਲਿਆਂ ਨੂੰ ਸਬਕ ਸਿਖਾਉਣਾ ਵੀ ਜਾਣਦੇ ਹਨ। ਪਹਿਲੀ ਜੂਨ ਨੂੰ ਜਲੰਧਰ ਦੇ ਲੋਕ ਇਤਿਹਾਸ ਦੀ ਨਵੀਂ ਇਬਾਰਤ ਲਿਖਣਗੇ। ਉਹ ਕੌਮਾਂਤਰੀ ਪੱਧਰ ਦੇ ਆਗੂ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਬਚਾਉਣ ਲਈ ਹਰ ਕੀਮਤ ਤਾਰਨ ਲਈ ਤਿਆਰ ਹਨ। ਚੰਨੀ ਨੇ ਕਿਹਾ ਕਿ 400 ਪਾਰ ਦਾ ਨਾਅਰਾ ਨਾਗਪੁਰ ਤੋਂ ਆਇਆ ਹੈ ਜਿਹੜੇ ਸੰਵਿਧਾਨ ਦੀ ਥਾਂ ਮਨੂੰ ਸਮ੍ਰਿਤੀ ਨੂੰ ਲਾਗੂ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਾਗਪੁਰ ਵਿੱਚ ਹੀ ਬਾਬਾ ਸਾਹਿਬ ਦੀ ਦੀਕਸ਼ਾ ਭੂਮੀ ਵੀ ਹੈ। ਚੰਨੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਸਭ ਤੋਂ ਬਿਹਤਰੀਨ ਨਤੀਜੇ ਦੇਵੇਗੀ ਜਿਸ ਨੂੰ ਸਮੁੱਚਾ ਦੇਸ਼ ਵੀ ਦੇਖੇਗਾ ਕਿ ਕਿਵੇਂ ਪੰਜਾਬ ਦੇ ਲੋਕਾਂ ਨੇ ਸੰਵਿਧਾਨ ਬਚਾਉਣ ਲਈ ਆਪਣੀ ਭੂਮਿਕਾ ਨਿਭਾਈ।

Advertisement
Advertisement
Advertisement