ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਢੇਸੀ ਦੇ ਮੁੜ ਸੰਸਦ ਮੈਂਬਰ ਬਣਨ ’ਤੇ ਰਾਏਪੁਰ ਵਾਸੀਆਂ ਨੇ ਜਸ਼ਨ ਮਨਾਏ

07:18 AM Jul 06, 2024 IST
ਪਿੰਡ ਰਾਏਪੁਰ ਵਿੱਚ ਜਸ਼ਨ ਮਨਾਉਂਦਾ ਹੋਇਆ ਤਨਮਨਜੀਤ ਸਿੰਘ ਢੇਸੀ ਦਾ ਪਰਿਵਾਰ।

ਪਾਲ ਸਿੰਘ ਨੌਲੀ
ਜਲੰਧਰ, 5 ਜੁਲਾਈ
ਇੰਗਲੈਂਡ ਵਿੱਚ ਹੋਈਆਂ ਆਮ ਚੋਣਾਂ ਵਿੱਚ ਜੇਤੂ ਪੰਜਾਬੀ ਮੂਲ ਦੇ 12 ਉਮੀਦਵਾਰਾਂ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਜਿੱਤ ਦੇ ਜਸ਼ਨ ਮਨਾਏ। ਜਲੰਧਰ ਨਾਲ ਸਬੰਧਤ ਰਹੇ ਚਾਰ ਉਮੀਦਵਾਰਾਂ ਨੇ ਵੀ ਚੋਣ ਜਿੱਤੀ ਹੈ। ਬਹੁਤੇ ਆਗੂ ਲੇਬਰ ਪਾਰਟੀ ਨਾਲ ਸਬੰਧਤ ਹਨ। ਸਭ ਤੋਂ ਵੱਧ ਚਰਚਿਤ ਚਿਹਰਾ ਤਨਮਨਜੀਤ ਸਿੰਘ ਢੇਸੀ ਦਾ ਰਿਹਾ ਜਿਨ੍ਹਾਂ ਨੇ ਲਗਾਤਾਰ ਤੀਜੀ ਵਾਰ ਪਾਰਲੀਮੈਂਟ ਦੀ ਚੋਣ ਜਿੱਤੀ ਹੈ ਤੇ ਉਨ੍ਹਾਂ ਨੂੰ ਇੰਗਲੈਂਡ ਦੀ ਪਾਰਲੀਮੈਂਟ ਵਿੱਚ ਪਹਿਲੇ ਪੱਗੜੀਧਾਰੀ ਸੰਸਦ ਮੈਂਬਰ ਹੋਣ ਦਾ ਮਾਣ ਵੀ ਹਾਸਲ ਹੈ। ਉਨ੍ਹਾਂ ਸਲੋਅ ਤੋਂ ਚੋਣ ਜਿੱਤੀ ਹੈ।
ਤਨਮਨਜੀਤ ਸਿੰਘ ਢੇਸੀ ਜਲੰਧਰ ਜ਼ਿਲ੍ਹੇ ਦੇ ਪਿੰਡ ਰਾਏਪੁਰ ਰਾਸੂਲਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਜਿੱਤ ਦੀ ਖ਼ਬਰ ਜਿਉਂ ਹੀ ਪਿੰਡ ਪਹੁੰਚੀ ਤਾਂ ਉਨ੍ਹਾਂ ਦੇ ਘਰ ਵਿਆਹ ਵਰਗਾ ਮਾਹੌਲ ਬਣ ਗਿਆ। ਪਿੰਡ ਵਿੱਚ ਰਹਿ ਰਹੇ ਉਨ੍ਹਾਂ ਦੇ ਤਾਏ ਅਮਰੀਕ ਸਿੰਘ ਢੇਸੀ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ।
ਤਨਮਨਜੀਤ ਸਿੰਘ ਦੇ ਪਿਤਾ ਜਸਪਾਲ ਸਿੰਘ ਢੇਸੀ ਤੇ ਚਾਚਾ ਪਰਮਜੀਤ ਸਿੰਘ ਰਾਏਪੁਰ ਨੇ ਇੰਗਲੈਂਡ ਵਿੱਚ ਮੂਲ ਦੇ ਉਮੀਦਵਾਰਾਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਰਮਜੀਤ ਸਿੰਘ ਰਾਏਪੁਰ ਨੇ ਕਿਹਾ ਕਿ ਤਨਮਨਜੀਤ ਸਿੰਘ ਪਹਿਲਾਂ ਗ੍ਰੈਵਸ਼ੈਮ ਸ਼ਹਿਰ ਦੇ ਪਹਿਲੇ ਪੱਗੜੀਧਾਰੀ ਮੇਅਰ ਬਣੇ ਸਨ। ਇਸ ਤੋਂ ਬਾਅਦ ਲੇਬਰ ਪਾਰਟੀ ਨੇ ਉਨ੍ਹਾਂ ਨੂੰ ਐੱਮਪੀ ਦੀ ਚੋਣ ਲਈ ਉਮੀਦਵਾਰ ਬਣਾਇਆ ਸੀ ਤੇ ਉਹ ਲਗਾਤਾਰ ਤੀਜੀ ਵਾਰ ਜਿੱਤੇ ਹਨ।
ਬਰਮਿੰਘਮ-ਐਡਸਬੈਸਟਨ ਤੋਂ ਲੇਬਰ ਪਾਰਟੀ ਦੀ ਪ੍ਰੀਤ ਕੌਰ ਗਿੱਲ ਵੀ ਤੀਜੀ ਵਾਰ ਚੋਣ ਜਿੱਤ ਗਈ ਹੈ। ਉਨ੍ਹਾਂ ਨੂੰ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਹੋਣ ਦਾ ਮਾਣ ਵੀ ਹਾਸਲ ਹੈ। ਉਨ੍ਹਾਂ ਦਾ ਪਿਛੋਕੜ ਜਲੰਧਰ ਦੇ ਜਮਸ਼ੇਰ ਖ਼ਾਸ ਕਬਸੇ ਨਾਲ ਦੱਸਿਆ ਜਾਂਦਾ ਹੈ। ਪਰਮਜੀਤ ਸਿੰਘ ਰਾਏਪੁਰ ਜੋ ਐਸਜੀਪੀਸੀ ਮੈਂਬਰ ਵੀ ਹਨ, ਉਨ੍ਹਾਂ ਇੰਗਲੈਂਡ ਤੋਂ ਗੱਲਬਾਤ ਕਰਦਿਆ ਕਿਹਾ ਕਿ ਇੱਥੇ ਦੀਆਂ ਆਮ ਚੋਣਾਂ ਅਤੇ ਭਾਰਤ ਦੀਆਂ ਆਮ ਚੋਣਾਂ ਵਿੱਚ ਜ਼ਮੀਨ ਅਸਮਾਨ ਜਿੰਨਾ ਫਰਕ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਕਾਰਨ ਤਨਮਨਜੀਤ ਸਿੰਘ ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਕੱਟੜਪੰਥੀ ਹਿੰਦੂ ਉਨ੍ਹਾਂ ਦਾ ਵਿਰੋਧ ਕਰਦੇ ਹਨ।

Advertisement

Advertisement