ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਾਜ਼ਿਲਕਾ ’ਚ ਸਤਲੁਜ ਦੀ ਦੋਹਰੀ ਮਾਰ ਝੱਲ ਰਹੇ ਨੇ ਸਰਹੱਦੀ ਖੇਤਰ ਦੇ ਲੋਕ

11:14 AM Jul 08, 2024 IST
ਫਾਜ਼ਿਲਕਾ ਨੇੜੇ ਸਤਲੁਜ ਵਿਚ ਵਗ ਰਿਹਾ ਪ੍ਰਦੂਸ਼ਿਤ ਪਾਣੀ।

ਪਰਮਜੀਤ ਸਿੰਘ
ਫਾਜ਼ਿਲਕਾ, 7 ਜੁਲਾਈ
ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਇਥੋਂ ਵਗਦੇ ਸਤਲੁਜ ਦਰਿਆ ਕਾਰਨ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਬਰਸਾਤੀ ਮੌਸਮ ਵਿਚ ਸਤਲੁਜ ਵਿਚ ਹੜ੍ਹ ਆਉਣ ਕਾਰਨ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਨੁਕਸਾਨ ਹੁੰਦਾ ਹੈ ਜਦੋਂਕ ਦਰਿਆ ਵਿਚ ਵਗਦੇ ਪ੍ਰਦੂਸ਼ਿਤ ਪਾਣੀ ਕਾਰਨ ਲੋਕ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਤਲੁਜ ਦਰਿਆ ਦੀ ਮਾਰ ਨੇ ਲੋਕ ਆਰਥਿਕ ਪੱਖੋਂ ਕਾਫੀ ਕਮਜ਼ੋਰ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਇਨ੍ਹੀਂ ਦਿਨੀਂ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ’ਚ ਵਹਿ ਰਹੇ ਸਤਲੁਜ ’ਚ ਛੱਡਿਆ ਜਾ ਰਿਹਾ ਦੂਸ਼ਿਤ ਪਾਣੀ ਇੱਥੋਂ ਦੇ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਪ੍ਰਦੂਸ਼ਿਤ ਪਾਣੀ ਲੋਕਾਂ ਲਈ ਭਿਆਨਕ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ। ਦੂਜੇ ਪਾਸੇ ਡਰੇਨੇਜ ਵਿਭਾਗ ਦੇ ਸਬੰਧਤ ਅਧਿਕਾਰੀ ਅਵੇਸਲੇ ਨਜ਼ਰ ਆ ਰਹੇ ਹਨ, ਕਿਉਂਕਿ ਪੂਰਾ ਸਾਲ ਉਨ੍ਹਾਂ ਨੂੰ ਜ਼ਹਿਰੀਲਾ ਪਾਣੀ ਨਜ਼ਰ ਨਹੀਂ ਆਉਂਦਾ ਜਿਸ ਕਾਰਨ ਇੱਥੋਂ ਦੇ ਲੋਕ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਸਬੰਧੀ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਸਰੱਦੀ ਪਿੰਡ ਤੇਜਾ ਰਹੇਲਾ ਦੇ ਵਾਸੀ ਬਲਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਦਾ ਮੁੱਖ ਮੰਤਰੀ ਤੇਜਾ ਰਹੇਲਾ, ਦੋਨਾ ਨਾਨਕਾ ਅਤੇ ਹੋਰ ਕਈ ਪਿੰਡਾਂ ਦਾ ਜ਼ਿਕਰ ਅਕਸਰ ਹੀ ਕਰਦੇ ਰਹਿੰਦੇ ਹਨ। ਇਨ੍ਹਾਂ ਪਿੰਡਾਂ ਵਿੱਚ ਸਭ ਤੋਂ ਵੱਧ ਕੈਂਸਰ ਵਰਗੀਆਂ ਬਿਮਾਰੀਆਂ ਨਾਲ ਕਈ ਬੱਚੇ, ਔਰਤਾਂ, ਬਜ਼ੁਰਗ ਅਤੇ ਨੌਜਵਾਨ ਪੀੜਤ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਨਾਲ ਆਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੋ-ਤਿੰਨ ਸਾਲ ਪਹਿਲਾਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਦਿੱਤਾ ਭਰੋਸਾ ਸਿਰਫ ਧਰਵਾਸ ਬਣ ਕੇ ਰਹਿ ਗਿਆ। ਉਨ੍ਹਾਂ ਸਰਹੱਦੀ ਖੇਤਰ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੱਢਿਆ।
ਇਸ ਸਬੰਧੀ ਸੁਖਦੇਵ ਸਿੰਘ, ਪੂਰਨ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਪਿਛਲੇ ਸਾਲ ਇੱਥੇ ਵਹਿ ਰਹੀ ਸਤਲੁਜ ਕਰੀਕ ਵਿੱਚ ਹੜ੍ਹ ਆਉਣ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਪ੍ਰਦੂਸ਼ਿਤ ਪਾਣੀ ਨਾ ਸਿਰਫ਼ ਉਨ੍ਹਾਂ ਲਈ ਕਈ ਬਿਮਾਰੀਆਂ ਫੈਲਾਉਣ ਦਾ ਕਾਰਨ ਬਣ ਰਿਹਾ ਹੈ ਸਗੋਂ ਇਸ ਕਾਰਨ ਧਰਤੀ ਹੇਠਲਾ ਪਾਣੀ ਵੀ ਦੂਸ਼ਿਤ ਅਤੇ ਜ਼ਹਿਰੀਲਾ ਹੋ ਗਿਆ ਹੈ। ਪਿੰਡਾਂ ਵਿੱਚ ਲਗਾਏ ਗਏ ਆਰ.ਓਜ਼ ਵੀ ਬੰਦ ਹੋ ਚੁੱਕੇ ਹਨ। ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਮੈਡਮ ਸੇਨੂ ਦੁੱਗਲ ਨੇ ਕਿਹਾ ਕਿ ਉਹ ਸਤਲੁਜ ਦਰਿਆ ਵਿੱਚ ਵਗ ਰਹੇ ਪਾਣੀ ਦੀ ਤੁਰੰਤ ਜਾਂਚ ਕਰਵਾਉਣ ਲਈ ਅਧਿਕਾਰੀਆਂ ਨੂੰ ਭੇਜਣਗੇ।

Advertisement

Advertisement