For the best experience, open
https://m.punjabitribuneonline.com
on your mobile browser.
Advertisement

ਸੂਬੇ ਦੇ ਲੋਕਾਂ ਨੇ ਬਦਲਾਅ ਦਾ ਅਸਲੀ ਚਿਹਰਾ ਦੇਖ ਲਿਆ ਹੈ: ਝੂੰਦਾਂ

10:10 AM May 12, 2024 IST
ਸੂਬੇ ਦੇ ਲੋਕਾਂ ਨੇ ਬਦਲਾਅ ਦਾ ਅਸਲੀ ਚਿਹਰਾ ਦੇਖ ਲਿਆ ਹੈ  ਝੂੰਦਾਂ
ਪਿੰਡ ਮਾਣਕੀ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ।
Advertisement

ਮੁਕੰਦ ਸਿੰਘ ਚੀਮਾ
ਸੰਦੌੜ, 11 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ’ਤੇ ਕਾਬਜ਼ ਹੋ ਗਈ। ਕੁਰਸੀ ’ਤੇ ਬੈਠਦੇ ਸਾਰ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਕਹਿਣੀ ਅਤੇ ਕਰਨੀ ਵਿੱਚ ਫਰਕ ਪੈ ਗਿਆ।
ਸ੍ਰੀ ਝੂੰਦਾਂ ਨੇ ਨੇੜਲੇ ਪਿੰਡ ਮਾਣਕੀ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੇ ਬਦਲਾਅ ਵਾਲਿਆਂ ਦਾ ਅਸਲੀ ਚਿਹਰਾ ਦੇਖ ਲਿਆ ਹੈ ਅਤੇ ਆਮ ਆਦਮੀ ਪਾਰਟੀ ਦਾ ਕੱਟੜ ਇਮਾਨਦਾਰੀ ਵਾਲਾ ਮਖੌਟਾ ਜੱਗ ਜ਼ਾਹਿਰ ਹੋ ਚੁੱਕਾ ਹੈ ਕਿਉਂਕਿ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਸਮੇਤ ਉਸ ਦੇ ਕਈ ਸਾਥੀ ਜੇਲ੍ਹ ਦੀ ਹਵਾ ਖਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਗਾਮੀ 1 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇ ਕੇ ਖੇਤਰੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਬੀਬਾ ਜਾਹਿਦਾ ਸੁਲੇਮਾਨ, ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ, ਆੜ੍ਹਤੀਆ ਸੁਖਮਿੰਦਰ ਸਿੰਘ ਮਾਣਕੀ, ਸਰਕਲ ਪ੍ਰਧਾਨ ਮਨਦੀਪ ਸਿੰਘ ਮਾਣਕਵਾਲ, ਦਰਸਨ ਸਿੰਘ ਉਪਲ ਝਨੇਰ, ਨੰਬਰਦਾਰ ਭਗਵਾਨ ਸਿੰਘ ਮਾਣਕੀ, ਨੰਬਰਦਾਰ ਜਗਜੀਤ ਸਿੰਘ ਮਾਣਕੀ, ਰਾਜਪਾਲ ਸਿੰਘ ਰਾਜੂ ਚੱਕ ਤੇ ਡਾ. ਸਤਾਰ ਮੁਹੰਮਦ ਚੱਕ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।

Advertisement

Advertisement
Advertisement
Author Image

Advertisement