For the best experience, open
https://m.punjabitribuneonline.com
on your mobile browser.
Advertisement

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ

09:51 AM Apr 22, 2024 IST
ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ
ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਹੋਣਹਾਰ ਵਿਦਿਆਰਥੀ। -ਫੋਟੋ: ਪਸਨਾਵਾਲ
Advertisement

ਪੱਤਰ ਪ੍ਰੇਰਕ
ਧਾਰੀਵਾਲ, 21 ਅਪਰੈਲ
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਦਸਤਾਰਬੰਦੀ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰ ਕੇ ਇਨਾਮ ਅਤੇ ਸਰਟੀਫਿਕੇਟ ਪ੍ਰਾਪਤ ਕੀਤੇ ਹਨ। ਇਸ ਸਬੰਧੀ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਨੇ ਦੱਸਿਆ ਕਿ ‘ਹਰਜੀ ਫਾਊਂਡੇਸਨ’ ਵੱਲੋਂ ਮਾਤਾ ਤੇਜ਼ ਕੌਰ ਸਰਾਂ ਨੌਸ਼ਹਿਰਾ ਮੱਝਾ ਸਿੰਘ ਵਿੱਚ ਤੀਜਾ ਦਸਤਾਰ ਬੰਦੀ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ 10 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸਨ ਕੀਤਾ। ਵਿਦਿਆਰਥੀ ਅਰਮਾਨਜੋਤ ਸਿੰਘ (ਜਮਾਤ ਅੱਠਵੀਂ) ਨੇ ਪੰਜਵਾਂ ਸਥਾਨ ਹਾਸਲ ਕਰ ਕੇ ਤਗਮਾ, ਸਰਟੀਫਿਕੇਟ ਅਤੇ ਨਗਦ ਇਨਾਮ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਕੀ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਤਗਮੇ ਤੇ ਸਰਟੀਫਿਕੇਟ ਪ੍ਰਾਪਤ ਕੀਤੇ ਹਨ। ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਕੁੰਵਰ ਅੰਮ੍ਰਿਤਬੀਰ ਸਿੰਘ ਵੱਲੋਂ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ। ਪ੍ਰਿੰਸੀਪਲ ਕਿਰਨ ਕੇਸਰ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Advertisement

Advertisement
Author Image

Advertisement
Advertisement
×