ਨਿਸ਼ਾਨ-ਏ-ਸਿੱਖੀ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ
ਸ੍ਰੀ ਗੋਇੰਦਵਾਲ ਸਾਹਿਬ: ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਂਡ ਟ੍ਰੇਨਿੰਗ (ਐੱਨਡੀਏ) ਵਿੰਗ ਦੇ ਦੋ ਵਿਦਿਆਰਥੀਆਂ ਜੈਬੀਰ ਸਿੰਘ ਨੇ ਭਾਰਤ ’ਚੋਂ 38ਵਾਂ ਅਤੇ ਸਿਕੰਦਰਬੀਰ ਸਿੰਘ ਨੇ ਵੀ ਭਾਰਤ ‘ਚੋਂ 253ਵਾਂ ਰੈਂਕ ਪ੍ਰਾਪਤ ਕੀਤਾ। ਦੋਵੇਂ ਵਿਦਿਆਰਥੀ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਗੋਇੰਦਵਾਲ ਸਾਹਿਬ ਤੇ ਦਿਲਾਵਲਪੁਰ ਦੇ ਵਸਨੀਕ ਹਨ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਬਲਵਿੰਦਰ ਸਿੰਘ (ਵੀਐੱਸਐੱਮ ਸੇਵਾਮੁਕਤ) ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਨੀਟ/ਜੇਈਈ) ਵਿੰਗ ਦੇ 11 ਬੱਚਿਆਂ ਨੇ ਲਿਖਤੀ ਪ੍ਰੀਖਿਆ ਪਾਸ ਕਰ ਕੇ ਸਰਕਾਰੀ ਕਾਲਜਾਂ ਵਿਚ ਦਾਖ਼ਲਾ ਲਿਆ। ਇਨ੍ਹਾਂ ਵਿੱਚ ਮਹਿਕਪ੍ਰੀਤ ਕੌਰ, ਜਸਲੀਨ ਕੌਰ, ਹਰਕੀਰਤ ਸਿੰਘ, ਸਹਿਜਪ੍ਰੀਤ ਸਿੰਘ ਸਰਾਂ, ਜਸ਼ਨਪ੍ਰੀਤ ਕੌਰ ਆਦਿ ਸ਼ਾਮਲ ਹਨ। ਬਾਬਾ ਸੇਵਾ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਅਵਤਾਰ ਸਿੰਘ ਬਾਜਵਾ ਸਕੱਤਰ, ਭਾਈ ਵਰਿਆਮ ਸਿੰਘ, ਮੇਜਰ ਜਨਰਲ ਬਲਵਿੰਦਰ ਸਿੰਘ, ਡਾ. ਜਸਵੰਤ ਸਿੰਘ, ਕਰਨੈਲ ਸਿੰਘ ਆਈਆਰਐੱਸ, ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ