ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਹਿਰਾਈਚ ਹਿੰਸਾ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਯੋਗੀ

07:19 AM Oct 16, 2024 IST
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਬਹਿਰਾਈਚ ਹਿੰਸਾ ਦੇ ਪੀੜਤਾਂ ਨੂੰ ਮਿਲਦੇ ਹੋਏ। -ਫੋਟੋ: ਪੀਟੀਆਈ

ਲਖਨਊ/ਬਹਿਰਾਈਚ (ਯੂਪੀ), 15 ਅਕਤੂਬਰ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਹਿਰਾਈਚ ਜ਼ਿਲ੍ਹੇ ਵਿੱਚ ਦੋ ਦਿਨ ਪਹਿਲਾਂ ਫ਼ਿਰਕੂ ਹਿੰਸਾ ਵਿੱਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਅੱਜ ਮੁਲਾਕਾਤ ਕੀਤੀ। ਮੁੱਖ ਮੰਤਰੀ ਯੋਗੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਲਿਖਿਆ, ‘ਬਹਿਰਾਈਚ ਦੀ ਮੰਦਭਾਗੀ ਘਟਨਾ ਵਿੱਚ ਮਾਰੇ ਗਏ ਨੌਜਵਾਨ ਦੇ ਦੁਖੀ ਪਰਿਵਾਰਕ ਮੈਂਬਰਾਂ ਨਾਲ ਅੱਜ ਲਖਨਊ ਵਿੱਚ ਗੱਲਬਾਤ ਕੀਤੀ। ਦੁੱਖ ਦੀ ਇਸ ਘੜੀ ਵਿੱਚ ਯੂਪੀ ਸਰਕਾਰ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਯਕੀਨਨ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਉੱਤਰ ਪ੍ਰਦੇਸ਼ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਅਤਿ-ਨਿੰਦਣਯੋਗ ਅਤੇ ਨਾ-ਮੁਆਫ਼ੀਯੋਗ ਘਟਨਾ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।’ ਸੂਚਨਾ ਵਿਭਾਗ ਨੇ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਮੁੱਖ ਮੰਤਰੀ ਆਦਿੱਤਿਆਨਾਥ ਪੀੜਤ ਪਰਿਵਾਰ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਬਹਿਰਾਈਚ ਵਿੱਚ ਐਤਵਾਰ ਨੂੰ ਦੇਵੀ ਦੁਰਗਾ ਦੀ ਮੂਰਤੀ ਦੇ ਵਿਸਰਜਨ ਦੌਰਾਨ ਫ਼ਿਰਕੂ ਹਿੰਸਾ ਭੜਕਣ ਮੌਕੇ ਰਾਮ ਗੋਪਾਲ ਮਿਸ਼ਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਦੌਰਾਨ ਪਥਰਾਅ ਤੇ ਗੋਲੀਬਾਰੀ ਦੀ ਘਟਨਾ ਵਿੱਚ ਛੇ ਜਣੇ ਜ਼ਖ਼ਮੀ ਹੋਏ ਸਨ। -ਪੀਟੀਆਈ

Advertisement

ਯੂਪੀ ਵਿੱਚ ਕਾਨੂੰਨ ਵਿਵਸਥਾ ਬੇਕਾਬੂ ਹੋਈ: ਮਾਇਆਵਤੀ

ਲਖਨਊ:

ਬਹੁਜਨ ਸਮਾਜ ਪਾਰਟੀ (ਬਸਪਾ) ਪ੍ਰਧਾਨ ਮਾਇਆਵਤੀ ਨੇ ਅੱਜ ਉਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਦਾ ਖ਼ਰਾਬ ਹੋ ਕੇ ਕਾਬੂ ਤੋਂ ਬਾਹਰ ਹੋਣਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਨੀਅਤ ਅਤੇ ਨੀਤੀ ਪੱਖਪਾਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ‘ਐਕਸ’ ’ਤੇ ਲਿਖਿਆ, ‘ਯੂਪੀ ਦੇ ਬਹਿਰਾਈਚ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਕਾਬੂ ਤੋਂ ਬਾਹਰ ਹੋਣਾ ਚਿੰਤਾਜਨਕ ਹੈ।’ -ਪੀਟੀਆਈ

Advertisement

Advertisement