ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਟੀਮ ’ਤੇ ਹਮਲਾ ਕਰਨ ਵਾਲਾ ਕਾਬੂ

07:49 AM Jun 24, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 23 ਜੂਨ
ਸਰਹਾਲੀ ਪੁਲੀਸ ਨੇ ਥਾਣਾ ਮੁਖੀ ਇੰਸਪੈਕਟਰ ਕਸ਼ਮੀਰ ਸਿੰਘ ਅਤੇ ਪੁਲੀਸ ਮੁਲਾਜ਼ਮ ਲਖਵਿੰਦਰ ਸਿੰਘ ’ਤੇ ਹਮਲਾ ਕਰਨ ਦੇ ਦੋਸ਼ ਹੇਠ ਬਖਸ਼ੀਸ਼ ਸਿੰਘ ਵਾਸੀ ਪਿੰਡ ਜੱਲੇਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ| ਜਾਣਕਾਰੀ ਅਨੁਸਾਰ ਪੁਲੀਸ ਟੀਮ ਨੌਸ਼ਹਿਰਾ ਪੰਨੂੰਆਂ ਵਿੱਚ ਬਖਸ਼ੀਸ਼ ਸਿੰਘ ਖਿਲਾਫ਼ ਸ਼ਿਵਚਰਨ ਸਿੰਘ ਢਿੱਲੋਂ ਵੱਲੋਂ ਦਿੱਤੀ ਸ਼ਿਕਾਇਤ ਦੀ ਪੜਤਾਲ ਲਈ ਗਈ ਸੀ। ਬਖਸ਼ੀਸ਼ ਸਿੰਘ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ, ਜਿਸ ਨੂੰ ਮੁਲਾਜ਼ਮ ਲਖਵਿੰਦਰ ਸਿੰਘ ਨੇ ਬੁਲਾਇਆ ਤਾਂ ਉਸ ਨੇ ਉਸ ਦੀ ਵਰਦੀ ਪਾੜ ਦਿੱਤੀ ਅਤੇ ਮਾੜੀ ਸ਼ਬਦਾਵਲੀ ਵਰਤੀ। ਇਸ ਦੌਰਾਨ ਜਿਵੇਂ ਹੀ ਥਾਣਾ ਮੁਖੀ ਇੰਸਪੈਕਟਰ ਕਸ਼ਮੀਰ ਸਿੰਘ ਅੱਗੇ ਹੋਏ ਤਾਂ ਮੁਲਜ਼ਮ ਨੇ ਉਸ ’ਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ| ਪੁਲੀਸ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement