ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿਵ ਸੈਨਾ ਆਗੂ ’ਤੇ ਹਮਲਾ ਕਰਨ ਵਾਲਾ ਪੱਛਮੀ ਬੰਗਾਲ ਤੋਂ ਕਾਬੂ

07:27 AM Jul 08, 2023 IST
ਬਟਾਲਾ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਸਐੱਸਪੀ ਅਸ਼ਵਨੀ ਗੋਟਿਆਲ ਤੇ ਹੋਰ ਅਧਿਕਾਰੀ।

ਹਰਜੀਤ ਸਿੰਘ ਪਰਮਾਰ
ਬਟਾਲਾ, 7 ਜੁਲਾਈ
ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਕੇਂਦਰੀ ਏਜੰਸੀ ਅਤੇ ਪੱਛਮੀ ਬੰਗਾਲ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਬਟਾਲਾ ਗੋਲੀ ਕਾਂਡ ਦੇ ਮੁੱਖ ਮੁਲਜ਼ਮ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿੱਚ ਭਾਰਤ-ਭੂਟਾਨ ਸਰਹੱਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਗਰੋਂ ਬਟਾਲਾ ਪੁਲੀਸ ਮੁਲਜ਼ਮ ਨੂੰ ਹਵਾਈ ਜਹਾਜ਼ ਰਾਹੀਂ ਪੱਛਮੀ ਬੰਗਾਲ ਤੋਂ ਅੰਮ੍ਰਿਤਸਰ ਲੈ ਕੇ ਆਈ ਤੇ ਮਗਰੋਂ ਬਟਾਲਾ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਮੁਲਜ਼ਮ ਨੂੰ 7 ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੀ 24 ਜੂਨ ਨੂੰ ਸ਼ਿਵ ਸੈਨਾ ਆਗੂ ਰਾਜੀਵ ਮਹਾਜਨ, ਉਸ ਦੇ ਭਰਾ ਅਨਿਲ ਮਹਾਜਨ ਤੇ ਉਸ ਦੇ ਲੜਕੇ ਮਾਨਵ ਮਹਾਜਨ ਨੂੰ ਦੋ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਅੱਜ ਬਟਾਲਾ ਪੁਲੀਸ ਵੱਲੋਂ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਮੁਲਜ਼ਮ ਨੂੰ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕਰਕੇ ਅੱਜ ਬਟਾਲਾ ਅਦਾਲਤ ’ਚ ਪੇਸ਼ ਕੀਤਾ ਗਿਆ ਤੇ ਇੱਕ ਹਫ਼ਤੇ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਮੌਕੇ ਪੁਲੀਸ ਵੱਲੋਂ ਮੁਲਜ਼ਮ ਦਾ ਨਾਂ ਨਸ਼ਰ ਕਰਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਅਪਰਾਧਕ ਪਿਛੋਕੜ ਵਾਲਾ ਵਿਅਕਤੀ ਹੈ। ਸੂਤਰਾਂ ਅਨੁਸਾਰ ਡੀਐੱਸਪੀ ਫਤਿਹਗੜ੍ਹ ਚੂੜ੍ਹੀਆਂ ਸਵਰਨਜੀਤ ਸਿੰਘ ਦੀ ਅਗਵਾਈ ਹੇਠ ਬਟਾਲਾ ਪੁਲੀਸ ਦੀਆਂ 20-25 ਟੀਮਾਂ ਇਸ ਮਾਮਲੇ ਵਿੱਚ ਜਾਂਚ ਕਰ ਰਹੀਆਂ ਸਨ। ਇਸ ਤੋਂ ਪਹਿਲਾਂ ਪੁਲੀਸ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਚੁੱਕੀ ਹੈ। ਦੂਜੇ ਪਾਸੇ ਸ਼ਿਵ ਸੈਨਾ ਆਗੂ ਰਾਜੀਵ ਮਹਾਜਨ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਨਿੱਜੀ ਦੁਸ਼ਮਣੀ ਨਹੀਂ ਹੈ ਤੇ ਸਿਰਫ ਸ਼ਿਵ ਸੈਨਾ ਦਾ ਆਗੂ ਹੋਣ ਕਰ ਕੇ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੌਰਾਨ ਬਚਾਅ ਲਈ ਅੱਗੇ ਆਏ ਉਸ ਦਾ ਭਰਾ ਅਤੇ ਲੜਕਾ ਵੀ ਜ਼ਖ਼ਮੀ ਹੋ ਗਏ ਸਨ। ਰਾਜੀਵ ਮਹਾਜਨ ਨੇ ਇਸ ਹਮਲੇ ਨੂੰ ਅੱਤਵਾਦੀ ਹਮਲਾ ਦੱਸਿਆ ਹੈ।

Advertisement

ਭੜਕਾਊ ਪੋਸਟ ਪਾਉਣ ਦੇ ਦੋਸ਼ ਹੇਠ ਸ਼ਿਵ ਸੈਨਾ ਆਗੂ ਗ੍ਰਿਫ਼ਤਾਰ

ਪਟਿਆਲਾ (ਖੇਤਰੀ ਪ੍ਰਤੀਨਿਧ): ਸਥਾਨਕ ਪੁਲੀਸ ਨੇ ਅੱਜ ਸ਼ਿਵ ਸੈਨਾ (ਸ਼ਿੰਦੇ) ਦੇ ਸੂਬਾਈ ਪ੍ਰਧਾਨ ਹਰੀਸ਼ ਸਿੰਗਲਾ ਨੂੰ ਸੋਸ਼ਲ ਮੀਡੀਆ ’ਤੇ ਭੜਕਾਊ ਪੋਸਟ ਪਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਮਗਰੋਂ ਹਰੀਸ਼ ਸਿੰਗਲਾ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਹਰੀਸ਼ ਸਿੰਗਲਾ ਨੇ ਸੋਸ਼ਲ ਮੀਡੀਆ ’ਤੇ ਪੰਨੂ ਦੀ ਮੌਤ ਸਬੰਧੀ ਕੋਈ ਕੁਝ ਇਤਰਾਜ਼ਯੋਗ ਪੋਸਟ ਸਾਂਝੀ ਕੀਤੀ ਸੀ।

Advertisement
Advertisement
Tags :
ਸੈਨਾਹਮਲਾਕਾਬੂਪੱਛਮੀਬੰਗਾਲਵਾਲਾ
Advertisement