ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੈਂਕ ’ਚ ਚੋਰੀ ਦੀ ਕੋਸ਼ਿਸ਼ ਕਰਨ ਵਾਲਾ ਦੋ ਘੰਟਿਆਂ ਦੇ ਅੰਦਰ ਗ੍ਰਿਫ਼ਤਾਰ

08:55 AM Jun 23, 2024 IST

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਇਥੇ ਬੱਸ ਸਟੈਂਡ ਨਜ਼ਦੀਕ ‘ਯੈੱਸ ਬੈਂਕ’ ਵਿੱਚ ਕਥਿਤ ਚੋਰੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਪੁਲੀਸ ਨੇ ਫ਼ੁਰਤੀ ਵਿਖਾਉਂਦਿਆਂ ਵਾਰਦਾਤ ਦੇ ਦੋ ਘੰਟਿਆਂ ਦਰਮਿਆਨ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧ ’ਚ ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ’ਚ ਐੱਫਆਈਆਰ ਰਜਿਸਟਰਡ ਕਰਕੇ ਪੁਲੀਸ ਕਾਰਵਾਈ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਡੀਐੱਸਪੀ (ਇਨਵੈਸਟੀਗੇਸ਼ਨ) ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਅੱਜ ਸੁਵਖ਼ਤੇ ਹੀ ਕਾਬੂ ਕੀਤੇ ਗਏ ਮੁਲਜ਼ਮ ਵੱਲੋਂ ਚੋਰੀ ਕਰਨ ਦਾ ਯਤਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੈਂਕ ਅਧਿਕਾਰੀਆਂ ਵੱਲੋਂ ਇਸ ਬਾਰੇ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਉਸ ਮਗਰੋਂ ਸੀਆਈਏ ਸਟਾਫ-2 ਬਠਿੰਡਾ ਅਤੇ ਥਾਣਾ ਕੋਤਵਾਲੀ ਦੇ ਪੁਲੀਸ ਕਰਮਚਾਰੀਆਂ ਨੇ ਮੁਲਜ਼ਮ ਦੀ ਤਲਾਸ਼ ਆਰੰਭ ਦਿੱਤੀ। ਪੁਲੀਸ ਟੀਮਾਂ ਨੇ ਬੈਂਕ ਖੇਤਰ ਤੇ ਨਾਲ ਲੱਗਦੇ ਇਲਾਕਿਆਂ ’ਚ ਸੀਸੀਟੀਵੀ ਕੈਮਰਿਆਂ ਦੀ ਫ਼ੁਟੇਜ ਘੋਖਣ ਤੋਂ ਇਲਾਵਾ ਤਕਨੀਕੀ ਤੇ ਖ਼ੁਫ਼ੀਆ ਸਰੋਤਾਂ ਰਾਹੀਂ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਗਈ। ਪੁਲੀਸ ਨੇ ਥੋੜ੍ਹੇ ਸਮੇਂ ’ਚ ਹੀ ਮੁਲਜ਼ਮ ਦੀ ਨਿਸ਼ਾਨਦੇਹੀ ਕਰਕੇ ਉਸ ਨੂੰ ਗਿ੍ਰਫ਼ਤਾਰ ਵੀ ਕਰ ਲਿਆ। ਦੱਸਿਆ ਗਿਆ ਕਿ ਇਸ ਮਾਮਲੇ ’ਚ ਬਿੰਟਾ ਸਿੰਘ ਉਰਫ ਭਿੰਦਾ ਵਾਸੀ ਬੀੜ ਤਲਾਬ ਬਸਤੀ ਨੰਬਰ 2 ਬਠਿੰਡਾ ਸ਼ਾਮਿਲ ਸੀ।

Advertisement

Advertisement
Advertisement