ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੋਸ਼ਲ ਮੀਡੀਆ ’ਤੇ ਲੰਗਰ ਤੇ ਸਿਆਸੀ ਪਾਰਟੀਆਂ ਬਾਰੇ ਟਿੱਪਣੀ ਕਰਨ ਵਾਲੇ ਨੇ ਮੁਆਫ਼ੀ ਮੰਗੀ

08:06 AM Apr 26, 2024 IST

ਪੱਤਰ ਪ੍ਰੇਰਕ
ਮਾਛੀਵਾੜਾ, 25 ਅਪਰੈਲ
ਮਾਛੀਵਾੜਾ ਇਲਾਕੇ ਦੇ ਇੱਕ ਵਿਅਕਤੀ ਵੱਲੋਂ ਇੱਕ ਧਾਰਮਿਕ ਸਥਾਨ ਦੇ ਲੰਗਰ ਦੇ ਨਾਲ ਇੱਕ ਸਿਆਸੀ ਪਾਰਟੀ ’ਤੇ ਗਲਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਜਨਤਕ ਤੌਰ ’ਤੇ ਮੁਆਫ਼ੀ ਮੰਗ ਕੇ ਖਹਿੜਾ ਛੁਡਾਉਣਾ ਪਿਆ। ਜਾਣਕਾਰੀ ਅਨੁਸਾਰ ਮਾਛੀਵਾੜਾ ਇਲਾਕੇ ਦੀ ਸੰਗਤ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਲੰਗਰਾਂ ਲਈ ਹਰੇਕ ਸਾਲ ਰਸਦ ਭੇਜੀ ਜਾਂਦੀ ਹੈ ਜਿਸ ਵਿੱਚ ਧਾਰਮਿਕ ਜਥਬੰਦੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਆਗੂ ਵੀ ਇਸ ਰਸਦ ਨੂੰ ਇਕੱਠੀ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮਾਛੀਵਾੜਾ ਇਲਾਕੇ ਦੇ ਧਾਰਮਿਕ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇਸ ਪਵਿੱਤਰ ਸਥਾਨ ਦੇ ਲਈ ਕਣਕ ਇਕੱਠੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਸੀ ਪਰ ਇਲਾਕੇ ਦੇ ਇੱਕ ਵਿਅਕਤੀ ਨੇ ਸੋਸ਼ਲ ਮੀਡੀਆ ’ਤੇ ਇਹ ਟਿੱਪਣੀ ਕਰ ਦਿੱਤੀ ਕਿ ਧਾਰਮਿਕ ਸਥਾਨ ਨੂੰ ਭੇਜੀ ਜਾਣ ਵਾਲੀ ਕਣਕ ਇਕੱਠੀ ਕਰਕੇ ਵੇਚ ਜਾਂਦੇ ਹਨ। ਸੋਸ਼ਲ ਮੀਡੀਆ ’ਤੇ ਕੀਤੀ ਇਸ ਟਿੱਪਣੀ ਨੂੰ ਧਾਰਿਮਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਗੰਭੀਰਤਾ ਨਾਲ ਲਿਆ। ਅਕਾਲੀ ਦਲ ਦੇ ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ ਅਤੇ ਰਣਜੀਤ ਸਿੰਘ ਮਾਂਗਟ ਨੇ ਕਿਹਾ ਕਿ ਸੰਗਤ ਵੱਲੋਂ ਉਸ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

Advertisement

Advertisement
Advertisement