ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਪੁਲੀਸ ਹਵਾਲੇ ਕੀਤਾ

08:14 AM Jul 08, 2024 IST
ਗੁਰਦੁਆਰੇ ਵਿੱਚ ਜਾਂਚ ਕਰਦੀ ਹੋਈ ਪੁਲੀਸ।

ਸਰਬਜੀਤ ਗਿੱਲ
ਫਿਲੌਰ, 7 ਜੁਲਾਈ
ਪਿੰਡ ਅੱਟੀ ਦੇ ਗੁਰਦੁਆਰਾ ਸਿੰਘ ਸਭਾ ’ਚ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਕੇ ਪੁਲੀਸ ਹਵਾਲੇ ਕਰ ਦਿੱਤਾ। ਪਿੰਡ ਵਾਸੀਆਂ ਨੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਗੁਰਦੁਆਰੇ ਦੇ ਗ੍ਰੰਥੀ ਗੋਬਿੰਦ ਸਿੰਘ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਨਿਤਨੇਮ ਦੀ ਅਰਦਾਸ ਕਰ ਰਿਹਾ ਸੀ ਤਾਂ ਇੱਕ ਵਿਅਕਤੀ ਦਰਬਾਰ ਸਾਹਿਬ ਅੰਦਰ ਗਿਆ ਤੇ ਗਲਤ ਹਰਕਤਾਂ ਕਰਨ ਲੱਗਾ।
ਮੌਕੇ ’ਤੇ ਹਾਜ਼ਰ ਸੰਗਤ ਦੇ ਸੁਚੇਤ ਹੋਣ ’ਤੇ ਉਹ ਬਾਹਰ ਨੂੰ ਭੱਜ ਗਿਆ। ਪਿੰਡ ਵਾਸੀਆਂ ਨੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਬੀੜੀਆਂ ਤੇ ਤੰਬਾਕੂ ਆਦਿ ਮਿਲੇ। ਉਨ੍ਹਾਂ ਤੁਰੰਤ ਇਸ ਦੀ ਸੂਚਨਾ ਫਿਲੌਰ ਪੁਲੀਸ ਨੂੰ ਦਿੱਤੀ। ਸੂਚਨਾ ਮਿਲਣ ’ਤੇ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਮੌਕੇ ’ਤੇ ਪੁੱਜੇ। ਇਸ ਦੌਰਾਨ ਪੁਲੀਸ ਵੱਲੋਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਉਸ ਨੇ ਆਪਣਾ ਨਾਮ ਗਨੇਸ਼ ਖੜਗਾ ਵਾਸੀ ਨੇਪਾਲ ਦੱਸਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੀਸੀਟੀਵੀ ਦੀ ਫੁਟੇਜ ਤੋਂ ਪਤਾ ਲੱਗਾ ਕਿ ਇਹ ਵਿਅਕਤੀ ਪਹਿਲਾਂ ਨਿਸ਼ਾਨ ਸਾਹਿਬ ’ਤੇ ਬਾਲਟੀ ਅਤੇ ਵਾਈਪਰ ਮਾਰ ਰਿਹਾ ਸੀ। ਪਿੰਡ ਦੇ ਸਰਪੰਚ ਸੋਹਣ ਲਾਲ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਪੁਲੀਸ ਤੋਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਸਿੰਘ ਨੇ ਕਿਹਾ ਕਿ ਜੇ ਸਰਕਾਰ ਨੇ ਇਸ ਸਬੰਧੀ ਗੰਭੀਰਤਾ ਨਾਲ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਆਪਣਾ ਅਗਲਾ ਐਕਸ਼ਨ ਉਲੀਕਣਗੇ। ਇੰਸਪੈਕਟਰ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣਗੇ।

Advertisement

Advertisement