ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾਕਟਰਾਂ ਵੱਲੋਂ ਮ੍ਰਿਤਕ ਐਲਾਨੇ ਵਿਅਕਤੀ ਨੇ ਅੰਤਿਮ ਸਸਕਾਰ ਮੌਕੇ ਕੀਤੀ ਹਿੱਲਜੁੱਲ, 4 ਡਾਕਟਰ ਮੁਅੱਤਲ

01:02 PM Nov 22, 2024 IST

ਜੈਪੁਰ, 22 ਨਵੰਬਰ

Advertisement

ਰਾਜਸਥਾਨ ਦੇ ਝੁੰਝੁਨੂ ਜ਼ਿਲ੍ਹੇ ਵਿੱਚ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਡਾਕਟਰਾਂ ਵੱਲੋਂ ਮ੍ਰਿਤਕ ਐਲਾਨੇ ਗਏ ਇੱਕ ਵਿਅਕਤੀ ਨੇ ਅੰਤਿਮ ਸਸਕਾਰ ਲਈ ਚਿਤਾ ’ਤੇ ਲਿਟਾਉਣ ਮੌਕੇ ਹਿੱਲਜੁੱਲ ਕੀਤੀ। ਜਾਣਕਾਰੀ ਦਿੰਦਿਆਂ ਇਕ ਅਧਿਕਾਰੀ ਨੇ ਦੱਸਿਆ ਕਿ ਅੰਤਿਮ ਸੰਸਕਾਰ ਤੋਂ ਕੁਝ ਪਲ ਪਹਿਲਾਂ ਸ਼ਮਸ਼ਾਨਘਾਟ ਵਿਚ ਚਿਤਾ ’ਤੇ ਪਿਆ ਵਿਅਕਤੀ ਸਾਹ ਲੈ ਰਿਹਾ ਸੀ ਅਤੇ ਹਿੱਲ ਰਿਹਾ ਸੀ। ਇਸ ਦੌਰਾਨ ਤੁਰੰਤ ਐਂਬੂਲੈਂਸ ਬੁਲਾਈ ਗਈ ਅਤੇ ਉਸ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਜਿੱਥੇ ਉਸ ਵਿਅਕਤੀ ਦਾ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਮ੍ਰਿਤਕ ਐਲਾਨੇ ਜਾਣ ਤੋਂ ਬਾਅਦ ਮੁਰਦਾਘਰ ਵਿਚ ਵੀ ਰੱਖਿਆ ਗਿਆ

ਅਧਿਕਾਰੀਆਂ ਦੇ ਅਨੁਸਾਰ ਰੋਹਿਤਸ਼ (25) ਨੂੰ ਕੁਝ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਇੱਕ ਅਨਾਥ, ਬੋਲ਼ਾ, ਗੂੰਗਾ ਹੈ ਅਤੇ ਅਨਾਥ ਆਸ਼ਰਮ ਕੇਂਦਰ ਵਿੱਚ ਰਹਿ ਰਿਹਾ ਹੈ। ਬੀਮਾਰ ਹੋਣ ਤੋਂ ਬਾਅਦ ਉਸ ਨੂੰ ਝੁੰਝੁਨੂ ਦੇ ਬੀਡੀਕੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਵੀਰਵਾਰ ਨੂੰ ਦੁਪਹਿਰ 2 ਵਜੇ ਦੇ ਕਰੀਬ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Advertisement

ਫਿਰ ਉਸ ਦੀ ਲਾਸ਼ ਨੂੰ ਮੁਰਦਾਘਰ ਵਿਚ ਰੱਖਿਆ ਗਿਆ ਅਤੇ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਐਂਬੂਲੈਂਸ ਵਿਚ ਸ਼ਮਸ਼ਾਨਘਾਟ ਲਿਜਾਇਆ ਗਿਆ। ਜਦੋਂ ਰੋਹਤਾਸ਼ ਦੀ ਲਾਸ਼ ਨੂੰ ਇੱਥੇ ਚਿਖਾ ’ਤੇ ਰੱਖਿਆ ਗਿਆ ਤਾਂ ਉਸ ਦਾ ਸਾਹ ਚੱਲਣ ਲੱਗਾ ਅਤੇ ਉਸ ਦਾ ਸਰੀਰ ਹਿੱਲਣ ਲੱਗਾ। ਇਹ ਦੇਖ ਕੇ ਉਥੇ ਮੌਜੂਦ ਲੋਕ ਡਰ ਗਏ। ਤੁਰੰਤ ਐਂਬੂਲੈਂਸ ਬੁਲਾਈ ਗਈ ਅਤੇ ਰੋਹਿਤਸ਼ ਨੂੰ ਹਸਪਤਾਲ ਲਿਜਾਇਆ ਗਿਆ।

ਮੈਡੀਕਲ ਅਫ਼ਸਰ ਸਮੇਤ ਤਿੰਨ ਡਾਕਟਰਾਂ ਨੂੰ ਮੁਅੱਤਲ ਕੀਤਾ

ਕਲੈਕਟਰ ਦੇ ਹੁਕਮਾਂ ’ਤੇ ਦੇਰ ਸ਼ਾਮ ਤਹਿਸੀਲਦਾਰ ਮਹਿੰਦਰ ਮੁੰਡ, ਸਮਾਜਿਕ ਨਿਆਂ ਵਿਭਾਗ ਦੇ ਡਿਪਟੀ ਡਾਇਰੈਕਟਰ ਪਵਨ ਪੂਨੀਆ ਵੀ ਹਸਪਤਾਲ ਪੁੱਜੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਹਸਪਤਾਲ ਵਿੱਚ ਮੈਡੀਕਲ ਅਫ਼ਸਰ ਡਾਕਟਰ ਸੰਦੀਪ ਪਾਚਰ ਦੀ ਮੌਜੂਦਗੀ ਵਿੱਚ ਡਾਕਟਰਾਂ ਦੀ ਮੀਟਿੰਗ ਹੋਈ। ਕੁਲੈਕਟਰ ਨੇ ਡਾਕਟਰ ਸੰਦੀਪ ਪਾਚਰ, ਸਮਾਜਿਕ ਨਿਆਂ ਵਿਭਾਗ ਦੇ ਡਿਪਟੀ ਡਾਇਰੈਕਟਰ ਪਵਨ ਪੂਨੀਆ ਅਤੇ ਹੋਰ ਅਧਿਕਾਰੀਆਂ ਨੂੰ ਰਾਤ ਕਰੀਬ 10.30 ਵਜੇ ਆਪਣੇ ਬੰਗਲੇ ’ਤੇ ਬੁਲਾਇਆ।

ਜ਼ਿਲ੍ਹਾ ਕੁਲੈਕਟਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਇਸ ਸਬੰਧੀ ਪ੍ਰਿੰਸੀਪਲ ਮੈਡੀਕਲ ਅਫਸਰ ਤੋਂ ਵੀ ਰਿਪੋਰਟ ਮੰਗੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੈਡੀਕਲ ਵਿਭਾਗ ਦੇ ਸਕੱਤਰ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਵੀਰਵਾਰ ਰਾਤ ਨੂੰ ਜ਼ਿਲ੍ਹਾ ਕੁਲੈਕਟਰ ਨੇ ਜੀਂਦ ਦੇ ਨੌਜਵਾਨ ਨੂੰ ਮ੍ਰਿਤਕ ਐਲਾਨਣ ਵਾਲੇ ਡਾਕਟਰ ਯੋਗੇਸ਼ ਜਾਖੜ, ਡਾਕਟਰ ਨਵਨੀਤ ਮੀਲ ਅਤੇ ਡਾਕਟਰ ਸੰਦੀਪ ਪਾਚਰ ਨੂੰ ਮੁਅੱਤਲ ਕਰ ਦਿੱਤਾ ਸੀ। ਆਈਏਐੱਨਐੱਸ

Advertisement