ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੱਛੀਆਂ ਫੜਨ ਗਿਆ ਵਿਅਕਤੀ ਨਦੀ ਵਿੱਚ ਡੁੱਬਿਆ

07:29 AM Sep 17, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਸਤੰਬਰ
ਪੁਲੀਸ ਨੂੰ ਅੱਜ ਨਦੀ ਦੇ ਕੰਢੇ ਤੋਂ ਇੱਕ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਮੁਕੇਸ਼ (32) ਵਾਸੀ ਗੋਪਾਲ ਨਗਰ, ਨਜਫਗੜ੍ਹ ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਛਾਵਲਾ ਪਿੰਡ ਵਿੱਚ ਸਾਹਿਬੀ ਨਦੀ ਦੇ ਗਿੱਲੇ ਮੈਦਾਨ ਵਿੱਚ ਇੱਕ ਪੁਰਸ਼ ਦੀ ਲਾਸ਼ ਤੈਰਦੀ ਹੋਈ ਮਿਲੀ।
ਜਾਂਚ ਦੌਰਾਨ ਪਤਾ ਲੱਗਿਆ ਕਿ ਮੁਕੇਸ਼ ਆਪਣੇ ਦੋ ਪਰਿਵਾਰਕ ਦੋਸਤਾਂ ਅਤੇ ਇੱਕ 10 ਸਾਲਾ ਲੜਕੇ ਨਾਲ ਮੱਛੀਆਂ ਫੜਨ ਗਿਆ ਸੀ। ਇਸ ਦੌਰਾਨ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਪਾਣੀ ਵਿੱਚ ਰੁੜ੍ਹ ਗਿਆ। ਇਸ ਦੌਰਾਨ ਉਸ ਦੇ ਨਾਲ ਆਏ ਲੋਕ ਮੌਕੇ ਤੋਂ ਭੱਜ ਗਏ ਅਤੇ ਡਰ ਦੇ ਮਾਰੇ ਉਨ੍ਹਾਂ ਨੇ ਇਸ ਘਟਨਾ ਬਾਰੇ ਕਿਸੇ ਨੂੰ ਸੂਚਨਾ ਨਾ ਦਿੱਤੀ। ਪੁਲੀਸ ਨੇ ਮ੍ਰਿਤਕ ਦੇ ਭਰਾ ਦਿਨੇਸ਼ ਰਾਮ ਦੇ ਬਿਆਨਾਂ ਦੇ ਆਧਾਰ ’ਤੇ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰ ਲਈ ਸੀ ਅਤੇ ਉਸ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਸਨ।

Advertisement

Advertisement