For the best experience, open
https://m.punjabitribuneonline.com
on your mobile browser.
Advertisement

ਸਿਖਰਲੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ

07:18 AM Mar 23, 2024 IST
ਸਿਖਰਲੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ
Advertisement

ਨਵੀਂ ਦਿੱਲੀ, 22 ਮਾਰਚ
ਈਡੀ ਵੱਲੋਂ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਆਧਾਰ ’ਤੇ ਸਿਖਰਲੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਸਮੀਖਿਆ ਪਟੀਸ਼ਨ ਅੱਜ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ 20 ਮਾਰਚ ਨੂੰ ਜਾਰੀ ਕੀਤੇ ਆਪਣੇ ਹੁਕਮ ਵਿੱਚ ਕਿਹਾ, ‘‘ਅਸੀਂ ਸਮੀਖਿਆ ਪਟੀਸ਼ਨਾਂ ਅਤੇ ਸਬੰਧਿਤਾਂ ਕਾਗਜ਼ਾਂ ਦੀ ਬੜੇ ਧਿਆਨ ਨਾਲ ਜਾਂਚ ਪੜਤਾਲ ਕੀਤੀ। ਸਾਨੂੰ ਕੋਈ ਖਾਮੀ ਨਜ਼ਰ ਨਹੀਂ ਆਈ। ਸਮੀਖਿਆ ਪਟੀਸ਼ਨਾਂ ਨੂੰ ਇਸੇ ਆਧਾਰ ’ਤੇ ਖਾਰਜ ਕੀਤਾ ਜਾਂਦਾ ਹੈ।’’ ਸਿਖਰਲੀ ਅਦਾਲਤ ਨੇ ਇਹ ਵੀ ਕਿਹਾ ਕਿ ਸੰਘੀ ਜਾਂਚ ਏਜੰਸੀ ਨੂੰ ਪਾਰਦਰਸ਼ੀ ਹੁੰਦਿਆਂ ਕਿਸੇ ਵੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਆਧਾਰ ਸਪੱਸ਼ਟ ਕਰਨਾ ਪਵੇਗਾ। ਸੁਪਰੀਮ ਕੋਰਟ ਨੇ 3 ਅਕਤੂਬਰ, 2023 ਨੂੰ ਸੁਣਾਏ ਇੱਕ ਫ਼ੈਸਲੇ ਵਿੱਚ ਐੱਮ3ਐੱਮ ਗਰੁੱਪ ਦੇ ਪ੍ਰਮੋਟਰਾਂ ਪੰਕਜ ਬਾਂਸਲ ਤੇ ਬਸੰਤ ਬਾਂਸਲ ਨੂੰ ਰਾਹਤ ਦਿੰਦਿਆਂ ਈਡੀ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਗ੍ਰਿਫ਼ਤਾਰੀ ਦੇ ਕਾਰਨਾਂ ਬਾਰੇ ਲਿਖਤੀ ਤੌਰ ’ਤੇ ਜਾਣਕਾਰੀ ਦੇਵੇ। ਹੁਣ ਇਸੇ ਫ਼ੈਸਲੇ ’ਤੇ ਨਜ਼ਰਸਾਨੀ ਦੀ ਮੰਗ ਕਰਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। -ਏਐੱਨਆਈ

Advertisement

Advertisement
Author Image

sukhwinder singh

View all posts

Advertisement
Advertisement
×