ਮਾਨਸਾ ਵਿੱਚ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਦਾ ਮੰਚਨ
10:11 AM Nov 10, 2024 IST
ਪੱਤਰ ਪ੍ਰੇਰਕ
ਮਾਨਸਾ, 9 ਨਵੰਬਰ
ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਐੱਸਡੀ ਕੰਨਿਆਂ ਮਹਾਂਵਿਦਿਆਲਾ ਦੇ ਸਹਿਯੋਗ ਨਾਲ ਕਾਲਜ ਵਿਚ ਉੱਘੇ ਕਵੀ ਸੁਰਜੀਤ ਪਾਤਰ ਦੀ ਸ਼ਾਇਰੀ ’ਤੇ ਅਧਾਰਿਤ ਡਾ. ਸੋਮਪਾਲ ਹੀਰਾ ਦੇ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਦਾ ਮੰਚਨ ਕੀਤਾ ਗਿਆ, ਜਿਸ ਵਿਚ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਉੱਘੇ ਨਾਟਕਕਾਰ ਤੇ ਅਦਾਕਾਰ ਬਲਰਾਜ ਮਾਨ ਅਤੇ ਰਾਜ ਜੋਸ਼ੀ ਸ਼ਾਮਲ ਹੋਏ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਮਾਂ ਬੋਲੀ ਦੇ ਮਹੱਤਵ ਨੂੰ ਦਰਸਾਉਂਦਿਆਂ ਕਿਹਾ ਕਿ ਉਹੀ ਦੇਸ਼ ਤਰੱਕੀ ਕਰਦੇ ਹਨ, ਜੋ ਆਪਣੀ ਬੋਲੀ ਵਿੱਚ ਕੰਮਾਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜੀਵਨ ਵਿਚ ਜਿੱਥੇ ਵਿਚਾਰਾਂ ਦੇ ਆਦਾਨ ਪ੍ਰਦਾਨ ਲਈ ਬੋਲੀ ਦਾ ਅਹਿਮ ਮਹੱਤਵ ਹੈ ਉੱਥੇ ਹੀ ਬੋਲੀ ਦੇ ਪਾਸਾਰ ਲਈ ਵੀ ਯਤਨ ਕਰਨੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਭਾਸ਼ਾ ਅਤੇ ਸਾਹਿਤ ਰਾਹੀਂ ਆਈਏਐਸ ਕਰ ਕੇ ਇਸ ਮੁਕਾਮ ’ਤੇ ਪਹੁੰਚੇ ਹਨ।
Advertisement
Advertisement