For the best experience, open
https://m.punjabitribuneonline.com
on your mobile browser.
Advertisement

ਗੁੱਡਵਿੱਲ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

06:52 AM Sep 17, 2024 IST
ਗੁੱਡਵਿੱਲ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ
ਜੇਤੂ ਖਿਡਾਰੀਆਂ ਨੂੰ ਸਨਮਾਨਦੇ ਹੋਏ ਚੇਅਰਮੈਨ ਗੁਰਦਿਆਲ ਸਿੰਘ, ਅਤੇ ਹੋਰ ਸਟਾਫ ਮੈਂਬਰ।
Advertisement

ਪੱਤਰ ਪ੍ਰੇਰਕ
ਜੈਂਤੀਪੁਰ 16 ਸਤੰਬਰ
ਗੁੱਡਵਿੱਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੇ ਅੰਡਰ 14 ਅਤੇ ਅੰਡਰ 17 ਸਾਲ ਵਰਗ ਦੇ ਖਿਡਾਰੀਆਂ ਨੇ ਬਲਾਕ ਪੱਧਰ ਤੇ 5 ਸੋਨੇ, 5 ਚਾਂਦੀ ਅਤੇ 4 ਕਾਂਸੇ ਦੇ ਮੈਡਲ ਜਿੱਤੇ। ਇਸ ਸਬੰਧੀ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਅਤੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਦੱਸਿਆ ਕਿ ਗੁਰਕੀਰਤ ਸਿੰਘ ਨੇ 100 ਮੀਟਰ, ਖੁਸ਼ਪ੍ਰੀਤ ਕੌਰ ਨੇ 600 ਮੀਟਰ, ਸਨਪ੍ਰੀਤ ਕੌਰ ਨੇ 400 ਮੀਟਰ ਦੌੜ ’ਚ, ਹਰਨੂਰ ਕੌਰ ਨੇ ਸ਼ਾਟਪੁੱਟ ਅਤੇ ਸੁਮਿਤ ਕੌਰ ਨੇ ਲੌਂਗ ਜੰਪ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੁਰਕੀਰਤ ਸਿੰਘ ਨੇ 100 ਮੀਟਰ, ਲਕਸ਼ਦੀਪ ਸਿੰਘ ਨੇ 600 ਮੀਟਰ ਦੌੜ ਅਤੇ ਸ਼ਾਟਪੁੱਟ, ਸੁਭਪ੍ਰੀਤ ਸਿੰਘ ਨੇ ਸ਼ਾਟਪੁੱਟ ਅਤੇ ਸਰਦਦੀਪ ਕੌਰ ਨੇ 40 ਮੀਟਰ ਦੌੜ ’ਚ ਦੂਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਰਤਾਜ਼ ਮਾਨ ਸਿੰਘ, ਗੁਰਸੇਵਕ ਸਿੰਘ, ਸੁਮਿਤ ਕੌਰ ਅਤੇ ਸ਼ਬਦਪ੍ਰੀਤ ਕੌਰ ਨੇ ਤੀਸਰਾ ਸਥਾਨ ਕੀਤਾ। ਇਨ੍ਹਾਂ ਖੇਡਾਂ ਵਿੱਚ ਅੰਡਰ 14 ਅਤੇ ਅੰਡਰ 17 ਸਾਲ ਵਰਗ ਨੈਸ਼ਨਲ ਸਟਾਈਲ ਕਬੱਡੀ ਵੀ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮੇ ਜਿੱਤੇ। ਸਕੂਲ ਪਹੁੰਚਣ ’ਤੇ ਚੇਅਰਮੈਨ ਗੁਰਦਿਆਲ ਸਿੰਘ, ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ, ਪ੍ਰਿੰਸੀਪਲ ਅਮਨਦੀਪ ਸਿੰਘ,ਕੋਚ ਮੈਡਮ ਮੀਨੂ ਅਤੇ ਸੰਮੂਹ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।

Advertisement

Advertisement
Advertisement
Author Image

Advertisement