ਜ਼ਿਲ੍ਹਾ ਪੱਧਰੀ ਖੇਡਾਂ ’ਚ ਮਾਨੂੰਪੁਰ ਸਕੂਲ ਦੇ ਖਿਡਾਰੀਆਂ ਨੇ ਤਗ਼ਮੇ ਜਿੱਤੇ
ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਅਗਸਤ
ਪਿੰਡ ਮਾਨੂੰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਬੰਧੀ ਸਕੂਲ ਮੁਖੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਅੰਡਰ-17 ਵਿਚ ਖਿਡਾਰੀ ਹਰਸ਼ਦੀਪ ਸਿੰਘ ਨੇ 71 ਕਿਲੋ ‘ਗ੍ਰੀਕੋ ਰੋਮਨ ਕੁਸ਼ਤੀ’ ਵਿਚ ਸੋਨ ਤਗ਼ਮਾ, ਅੰਡਰ-19 ਵਿਚ ਦਿਲਪ੍ਰੀਤ ਸਿੰਘ, ਗੁਰਮੁਖ ਸਿੰਘ, ਜਗਰਾਜ ਸਿੰਘ ਤੇ ਸਿਮਰਨ ਸਿੰਘ ਨੇ ‘ਸੈਪਕ ਟਾਕਰਾ ਖੇਡ’ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ। ਇਸ ਤੋਂ ਇਲਾਵਾ ਅੰਡਰ-17 ਵਿਚ ਸ਼ੈਪਕ ਟਾਕਰਾ ਵਿਚ ਜਸ਼ਨਦੀਪ ਸਿੰਘ, ਪ੍ਰਦੀਪ ਸਿੰਘ, ਇਕਬਾਲ ਸਿੰਘ ਅਤੇ ਰਾਮਦੇਸ਼ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗ਼ਮਾ ਸਕੂਲ ਦੀ ਝੋਲੀ ਪਾਇਆ। ਅੱਜ ਖਿਡਾਰੀਆਂ ਦਾ ਸਕੂਲ ਪੁੱਜਣ ਤੇ ਭਰਵਾਂ ਸਵਾਗਤ ਕਰਦਿਆਂ ਸੁਰਿੰਦਰ ਸਿੰਘ ਅਤੇ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਪੜ੍ਹਾਹੀ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਸਵਿੰਦਰ ਕੌਰ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਦੀਪਤੀ ਸੇਠੀ, ਭਰਪੂਰ ਸਿੰਘ, ਸੁਖਵਿੰਦਰ ਸਿੰਘ, ਕਾਂਤਾ ਰਾਣੀ, ਸ਼ਿਖਾ ਰਾਣੀ, ਕੁਲਦੀਪ ਸਿੰਘ ਤੇ ਗਗਨਦੀਪ ਸਿੰਘ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।