For the best experience, open
https://m.punjabitribuneonline.com
on your mobile browser.
Advertisement

ਕਰਾਟੇ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਤਗ਼ਮੇ ਜਿੱਤੇ

09:00 AM May 24, 2024 IST
ਕਰਾਟੇ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਤਗ਼ਮੇ ਜਿੱਤੇ
ਸਕੂਲ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨਾਲ ਜੇਤੂ ਖਿਡਾਰੀ। -ਫੋਟੋ: ਨੌਗਾਵਾਂ
Advertisement

ਪੱਤਰ ਪ੍ਰੇਰਕ
ਦੇਵੀਗੜ੍ਹ, 23 ਮਈ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇਵੀਗੜ੍ਹ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਹ ਟੂਰਨਾਮੈਂਟ ਲੰਘੀ ਦਿਨੀਂ ਹਿੰਦੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿੱਚ ਕਰਵਾਇਆ ਗਿਆ, ਜਿਸ ਵਿੱਚ 250 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਇਸ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ 41 ਖਿਡਾਰੀਆਂ ਨੇ ਭਾਗ ਲੈ ਕੇ ਤਗ਼ਮੇ ਆਪਣੇ ਨਾਮ ਕੀਤੇ। ਇਨ੍ਹਾਂ ਖਿਡਾਰੀਆਂ ਨੂੰ ਮੌਜੂਦਾ ਅਧਿਕਾਰੀਆਂ ਨੇ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਨੇ 4 ਸੋਨ ਤਗ਼ਮੇ, 15 ਚਾਂਦੀ ਦੇ ਤਗ਼ਮੇ ਅਤੇ 22 ਕਾਂਸੀ ਦੇ ਤਗ਼ਮੇ ਜਿੱਤੇ ਹਨ।
ਇਸ ਮੌਕੇ ਸਕੂਲ ਦੇ ਪ੍ਰਧਾਨ ਰਵਿੰਦਰ ਕੌਰ, ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਉਪਲੱਬਧੀ ਲਈ ਵਧਾਈ ਦਿੱਤੀ।

Advertisement

ਡਾ. ਬੀਐੱਸ ਸੰਧੂ ਸਕੂਲ ਦੇ ਵਿਦਿਆਰਥੀਆਂ ਨੂੰ 14 ਤਗ਼ਮੇ

ਦੇਵੀਗੜ੍ਹ (ਪੱਤਰ ਪ੍ਰੇਰਕ): ਜੁਲਾਹਖੇੜੀ ਸਥਿਤ ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਲੰਘੀ ਕੱਲ੍ਹ ਹਿੰਦੂ ਪਬਲਿਕ ਸਕੂਲ ਵਿੱਚ ਹੋਈ ਜ਼ਿਲ੍ਹਾ ਪਟਿਆਲਾ ਕਰਾਟੇ ਚੈਂਪੀਅਨਸ਼ਿਪ 2024 ਵਿੱਚ ਇਸ ਸਕੂਲ ਦੇ ਖਿਡਾਰੀਆਂ ਨੇ ਭਾਗ ਲੈਂਦਿਆਂ ਜਿੱਤ ਹਾਸਲ ਕੀਤੀ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਕੁੱਲ 14 ਤਗਮੇ ਸਕੂਲ ਦੀ ਝੋਲੀ ਪਾਏ ਹਨ। ਇਨ੍ਹਾਂ ਵਿੱਚੋਂ ਮਨਰੀਤ ਕੌਰ, ਸ਼ੁਭਰੀਤ ਸਿੰਘ, ਯੁਗਰਾਜ ਸਿੰਘ, ਸੌਰਵ, ਹਿਮਾਂਸ਼ੂ, ਜਤਿੰਦਰ ਕੁਮਾਰ ਅਤੇ ਗੁਰਵਿੰਦਰ ਸਿੰਘ ਨੇ ਸੋਨ ਤਗਮਾ, ਯੁਵਰਾਜ ਸਿੰਘ, ਯਸ਼ਦੀਪ ਸਿੰਘ, ਗੁਰਤਾਜਵੀਰ ਸਿੰਘ, ਨਵਦੀਪ ਸਿੰਘ ਨੇ ਚਾਂਦੀ, ਗੁਰਸ਼ਰਨ ਸਿੰਘ ਅਤੇ ਅਭਿਰਾਜਵੀਰ ਸਿੰਘ ਨੇ ਕਾਂਸੇ ਦਾ ਤਗਮੇ ਹਾਸਲ ਕੀਤਾ ਹੈ। ਇਸ ਮੌਕੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਤਗਮੇ ਪਾ ਕੇ ਅਤੇ ਕਰਾਟੇ ਕੋਚ ਰਵਿੰਦਰ ਸਿੰਘ ਅਤੇ ਸਪੋਰਟਸ ਇੰਚਾਰਜ ਅਵਤਾਰ ਸਿੰਘ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਚੇਅਰਮੈਨ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਵਾਈਸ ਪ੍ਰਿੰਸੀਪਲ ਨੀਲਮਾ ਦੀਕਸ਼ਿਤ ਨੇ ਜੇਤੂ ਖਿਡਾਰੀਆਂ ਨੂੰ ਜਿੱਤ ਦੀ ਵਧਾਈ ਦਿੱਤੀ।

Advertisement
Author Image

joginder kumar

View all posts

Advertisement
Advertisement
×