ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਨੇ ਕਿਸਾਨ ਤੇ ਵਿਦਿਆਰਥੀ ਆਗੂ ਵੀ ਚੁੱਕੇ

08:48 AM Mar 12, 2024 IST
ਸੰਗਰੂਰ ’ਚ ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਧਰਨਾ ਦਿੰਦੇ ਕਿਸਾਨ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਮਾਰਚ
ਭਾਵੇਂ ਰੇਲਾਂ ਰੋਕਣ ਦਾ ਸੱਦਾ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਦਿੱਤਾ ਗਿਆ ਸੀ ਪਰ ਪੁਲੀਸ ਨੇ ਛਾਪਾ ਮਾਰ ਕੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਲੌਂਗੋਵਾਲ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹਥਨ ਨੂੰ ਹਿਰਾਸਤ ’ਚ ਲੈ ਲਿਆ ਅਤੇ ਥਾਣਾ ਸਿਟੀ ’ਚ ਬੰਦ ਕਰ ਦਿੱਤਾ। ਕਿਸਾਨ ਆਗੂ ਦੀ ਗ੍ਰਿਫ਼ਤਾਰੀ ਤੋਂ ਰੋਹ ਵਿੱਚ ਆਏ ਕਿਸਾਨਾਂ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਯੂਥ ਵਿੰਗ ਆਗੂ ਜਸਦੀਪ ਸਿੰੰਘ ਬਹਾਦਰਪੁਰ ਨੇ ਕਿਹਾ ਕਿ ਅੱਜ ਦੇ ਰੇਲ ਰੋਕੇ ਪ੍ਰੋਗਰਾਮ ਨਾਲ ਕਿਰਤੀ ਕਿਸਾਨ ਯੂਨੀਅਨ ਦਾ ਕੋਈ ਸਬੰਧ ਨਹੀਂ ਸੀ ਕਿਉਂਕਿ ਕਿਰਤੀ ਕਿਸਾਨ ਯੂਨੀਅਨ ਦੇ ਆਗੂ 14 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਹਨ ਪਰ ਪੁਲੀਸ ਵੱਲੋਂ ਬਿਨ੍ਹਾਂ ਕਿਸੇ ਵਜ੍ਹਾ ਤੋਂ ਜਥੇਬੰਦੀ ਦੇ ਸੂਬਾ ਆਗੂ ਭੁਪਿੰਦਰ ਲੌਂਗੋਵਾਲ ਅਤੇ ਪੀਐੱਸਯੂ ਦੇ ਆਗੂ ਸੁਖਦੀਪ ਹਥਨ ਨੂੰ ਹਿਰਾਸਤ ’ਚ ਲੈ ਕੇ ਥਾਣਾ ਸਿਟੀ ਵਿੱਚ ਬੰਦ ਕਰ ਦਿੱਤਾ ਗਿਆ ਜੋ ਸਰਾਸਰ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਜਿਉਂ ਹੀ ਜਥੇਬੰਦੀ ਨੂੰ ਪਤਾ ਲੱਗਿਆ ਤਾਂ ਵੱਡੀ ਤਾਦਾਦ ’ਚ ਕਿਸਾਨ ਸਥਾਨਕ ਪੁਲੀਸ ਲਾਈਨ ਨਜ਼ਦੀਕ ਇਕੱਠੇ ਹੋ ਗਏ ਅਤੇ ਪ੍ਰਦਰਸ਼ਨ ਕਰਨ ਮਗਰੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਲਗਾ ਦਿੱਤਾ ਜਿਸ ਮਗਰੋਂ ਪੁਲੀਸ ਨੇ ਬਾਅਦ ਦੁਪਹਿਰੇ ਦੋਵੇਂ ਆਗੂਆਂ ਭੁਪਿੰਦਰ ਲੌਂਗੋਵਾਲ ਤੇ ਸੁਖਦੀਪ ਹਥਨ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਗਿਆ।
ਰਿਹਾਅ ਹੋਣ ਮਗਰੋਂ ਕਿਸਾਨ ਆਗੂ ਭੁਪਿੰਦਰ ਲੌਂਗੋਵਾਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਆਪਣੇ ਖ਼ਿਲਾਫ਼ ਕਿਸੇ ਵੀ ਪ੍ਰਦਰਸ਼ਨ ਨੂੰ ਬਰਦਾਸ਼ਤ ਨਹੀਂ ਕਰ ਰਹੀ ਅਤੇ ਲੋਕਾਂ ’ਤੇ ਜਬਰ ਕਰਨ ਦੇ ਰਾਹ ਪਈ ਹੈ। ਉਨ੍ਹਾਂ ਕਿਹਾ ਕਿ ਰੇਲਾਂ ਰੋਕਣ ਦਾ ਪ੍ਰੋਗਰਾਮ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਦਾ ਸੀ ਪਰ ਬਿਨ੍ਹਾਂ ਵਜ੍ਹਾ ਉਨ੍ਹਾਂ ਨੂੰ ਇਸ ਤਰਾਂ ਹਿਰਾਸਤ ’ਚ ਲਿਆ ਗਿਆ ਜਿਵੇਂ ਕੋਈ ਵੱਡਾ ਗੁਨਾਹ ਕੀਤਾ ਹੋਵੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੋਗਾ ਵਿੱਚ ਮਜ਼ਦੂਰਾਂ ਉਪਰ ਲਾਠੀਚਾਰਜ ਕਰਨ ਅਤੇ ਰੇਲ ਰੋਕਣ ਦਾ ਸੱਦਾ ਦੇਣ ਵਾਲੀਆਂ ਦੋਵੇਂ ਜਥੇਬੰਦੀਆਂ ਦੇ ਆਗੂਆਂ ਨੂੰ ਹਿਰਾਸਤ ’ਚ ਲੈ ਕੇ ਖੱਜਲ ਖੁਆਰ ਕਰਨ ਦੀ ਨਿਖੇਧੀ ਕੀਤੀ। ਇਸ ਮੌਕੇ ਯੂਨੀਅਨ ਆਗੂ ਸੁਖਦੇਵ ਸਿੰਘ ਉਭਾਵਾਲ,ਕਰਮਜੀਤ ਸਿੰਘ ਸਤੀਪੁਰਾ, ਜੁਝਾਰ ਸਿੰਘ ਬਡਰੁੱਖਾਂ,ਲਖਵਿੰਦਰ ਸਿੰਘ ਉਭਾਵਾਲ, ਤੇਜਿੰਦਰ ਸਿੰਘ ਢੱਡਰੀਆਂ ,ਸਾਹਿਬ ਸਿੰਘ ਤਕੀਪੁਰ, ਅਵਤਾਰ ਸਿੰਘ ਸਾਹੋਕੇ ਆਦਿ ਮੌਜੂਦ ਸਨ।

Advertisement

Advertisement